ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਬਲਕਾਰ ਸਿੰਘ ਦੀ ਬਰਸੀ ਮਨਾਈ
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਚੜਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਬਲਕਾਰ ਸਿੰਘ ਦੀ ਬਰਸੀ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਚੜਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਬਲਕਾਰ ਸਿੰਘ ਦੀ ਬਰਸੀ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਖੁੱਲੇ ਦੀਵਾਨ ਵਿਚ ਭਾਈ ਗੁਰਪ੍ਰੀਤ ਸਿੰਘ ਸੌੜੀਆਂ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲਿਆਂ ਦੇ ਕੀਰਤਨੀ ਜਥੇ ਨੇ ਜੋੜ ਬੈਠੀ ਸੰਗਤ ਨੂੰ ਕਥਾ ਕੀਰਤਨ ਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਬਾਬਾ ਜੋਗਿੰਦਰ ਸਿੰਘ ਵਲੋਂ ਆਏ ਹੋਏ ਜਥੇ ਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਅਵਤਾਰ ਸਿੰਘ ਬੀਰਾ, ਗ੍ਰੰਥੀ ਮੇਜਰ ਸਿੰਘ, ਅਮਨਜੋਤ ਸਿੰਘ ਲਾਡੀ, ਖੁਸਬੀਰ ਸਿੰਘ, ਜੋਗਾ ਸਿੰਘ , ਮਨਜੀਤ ਸਿੰਘ ਮਾਨਾਂਵਾਲਾ, ਮਨਦੀਪ ਸਿੰਘ ਕੱਕੜ , ਕਰਨਬੀਰ ਸਿੰਘ ਚੱਕ, ਰਾਜਬੀਰ ਸਿੰਘ ਚੱਕ, ਗੁਰਪ੍ਰੀਤ ਸਿੰਘ ਘੁੱਗੀ ਆਦਿ ਹਾਜ਼ਰ ਸਨ।