07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿਧਾਇਕ ਟੌਂਗ ਨੇ ਰਾਮਪੁਰ ਵਾਸੀਆਂ ਨੂੰ ‘ਮੇਰਾ ਘਰ ਮੇਰੇ ਨਾਮ’ ਦੀਆਂ ਰਜਿਸਟਰੀਆਂ ਸੌਂਪੀਆ

ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)– ਲਾਲ ਲਕੀਰ ਦੇ ਅੰਦਰ ਪਿੰਡਾਂ ਵਿਚ ਬਣੇ ਘਰਾਂ ਅਤੇ ਖਾਲੀ ਜਗਾ ’ਤੇ ਮਾਲਕੀ ਹੱਕ ਦੇਣ ਲਈ ਪੰਜਾਬ ਸਰਕਾਰ ਦੀ ਸਕੀਮ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਸਾਦੇ ’ਤੇ ਪ੍ਰਭਾਵਸ਼ਲੀ ਪ੍ਰੋਗਰਾਮ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦਰਸਾਉਂਦੀਆ ਰਜਿਸਟਰੀਆਂ ਸੌਂਪੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਭਗਵੰਤ ਮਾਨ ਸਰਕਾਰ ਨੇ ਇਹ ਗਰੰਟੀ ਨਹੀਂ ਸੀ ਦਿੱਤੀ ਪਰ ਫਿਰ ਨੂੰ ਲੋਕਾਂ ਨੂੰ ਇਹ ਤੋਹਫਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)– ਲਾਲ ਲਕੀਰ ਦੇ ਅੰਦਰ ਪਿੰਡਾਂ ਵਿਚ ਬਣੇ ਘਰਾਂ ਅਤੇ ਖਾਲੀ ਜਗਾ ’ਤੇ ਮਾਲਕੀ ਹੱਕ ਦੇਣ ਲਈ ਪੰਜਾਬ ਸਰਕਾਰ ਦੀ ਸਕੀਮ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਸਾਦੇ ’ਤੇ ਪ੍ਰਭਾਵਸ਼ਲੀ ਪ੍ਰੋਗਰਾਮ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦਰਸਾਉਂਦੀਆ ਰਜਿਸਟਰੀਆਂ ਸੌਂਪੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਭਗਵੰਤ ਮਾਨ ਸਰਕਾਰ ਨੇ ਇਹ ਗਰੰਟੀ ਨਹੀਂ ਸੀ ਦਿੱਤੀ ਪਰ ਫਿਰ ਨੂੰ ਲੋਕਾਂ ਨੂੰ ਇਹ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਲੋਕ ਵੀ ਆਪਣੇ ਘਰਾਂ ’ਤੇ ਘਰ ਬਣਾਉਣ ਲਈ ਕਰਜਾ ਲੈ ਸਕਦੇ ਹਨ ਜਿੰਨਾ ਨੂੰ ਪਹਿਲਾਂ ਕੋਈ ਕਾਗਜ ਨਾ ਹੋਣ ਕਰਕੇ ਕਰਜ਼ ਨਹੀਂ ਸੀ ਮਿਲਦਾ ਅਤੇ ਉਕਤ ਰਜਿਸਟਰੀਆ ਨਾਲ ਨੰਬਰੀ ਜ਼ਮਾਨਤ ਤੱਕ ਦਿੱਤੀ ਜਾ ਸਕਦੀ ਹੈ। ਇਸ ਮੌਕੇ ਪਟਵਾਰੀ ਰਵਿੰਦਰਪਾਲ ਸਿੰਘ, ਬਲਾਕ ਪ੍ਰਧਾਨ ਯੂਥ ਵਿੰਗ ਜੁਗਰਾਜ ਸਿੰਘ ਸ਼ਾਹ ਰਾਮਪੁਰ, ਸਾਬਕਾ ਸਰਪੰਚ ਗੁਰਪਾਲ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਗੋਲਡੀ, ਹਰੀ ਸਿੰਘ, ਸਵਿੰਦਰ ਸਿੰਘ, ਹਰਮਨਦੀਪ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਪੈਸੇ, ਬਿਨਾਂ ਸਿਫ਼ਾਰਸ਼ ਨੌਕਰੀ ਦੇਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ - ਭਰੋਵਾਲ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੰਡ...
Ad Position 24