ਬਿਨਾਂ ਪੈਸੇ, ਬਿਨਾਂ ਸਿਫ਼ਾਰਸ਼ ਨੌਕਰੀ ਦੇਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ - ਭਰੋਵਾਲ
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰੀ ਕਮੇਟੀ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪੰਜਾਬ ਵਿਚ ਬਿਨਾਂ ਪੈਸੇ ਅਤੇ ਬਿਨਾਂ ਸਿਫ਼ਾਰਸ਼ ਨੌਕਰੀਆਂ ਦੇਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਅੱਜ ਭਰਤੀ ਪ੍ਰਣਾਲੀ ਉੱਤੇ ਹੀ ਸਵਾਲ ਖੜ੍ਹੇ ਹੋ ਰਹੇ ਹਨ। ਭਰੋਵਾਲ ਨੇ ਕਿਹਾ ਕਿ ਪੀ.
ਸ
ਸਾਥੀਆ ਸਮੇਤ ਗੱਲਬਾਤ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ। ਤਸਵੀਰ–ਲਵਲੀ
08-11-2026
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰੀ ਕਮੇਟੀ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪੰਜਾਬ ਵਿਚ ਬਿਨਾਂ ਪੈਸੇ ਅਤੇ ਬਿਨਾਂ ਸਿਫ਼ਾਰਸ਼ ਨੌਕਰੀਆਂ ਦੇਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਅੱਜ ਭਰਤੀ ਪ੍ਰਣਾਲੀ ਉੱਤੇ ਹੀ ਸਵਾਲ ਖੜ੍ਹੇ ਹੋ ਰਹੇ ਹਨ। ਭਰੋਵਾਲ ਨੇ ਕਿਹਾ ਕਿ ਪੀ.ਪੀ.ਐਸ ਸੀ ਦੀ ਪੀ.ਸੀ.ਐਸ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸਾਹਮਣੇ ਆਏ ਮਾਮਲੇ ਨੇ ਹਜ਼ਾਰਾਂ ਨੌਜਵਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਭਰੋਵਾਲ ਨੇ ਕਿਹਾ ਕਿ 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਹੈ। ਇਕੋ ਪ੍ਰੀਖਿਆ ਕੇਂਦਰ ਤੋਂ 24 ਫ਼ੀਸਦੀ ਤੋਂ ਵੱਧ ਉਮੀਦਵਾਰਾਂ ਦੀ ਚੋਣ, ਇਕੋ ਕਮਰੇ ਵਿਚੋਂ 10 ਤੋਂ 11 ਉਮੀਦਵਾਰਾਂ ਦਾ ਪਾਸ ਹੋਣਾ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਚੋਣ ਵਰਗੇ ਮਾਮਲਿਆਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਗੈਰ-ਹਾਜ਼ਰ ਉਮੀਦਵਾਰਾਂ ਦੇ ਰੋਲ ਨੰਬਰ ਨਤੀਜੇ ਵਿਚ ਆਉਣ ਦੇ ਦੋਸ਼ਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਭਰੋਵਾਲ ਨੇ ਕਿਹਾ ਕਿ ਪੀ.ਪੀ.ਐਸ.ਸੀ ਵਲੋਂ ਆਪਣਾ ਪੱਖ ਰੱਖਿਆ ਗਿਆ ਹੈ, ਪਰ ਸਿਰਫ਼ ਬਿਆਨ ਦੇਣ ਨਾਲ ਲੋਕਾਂ ਦੇ ਸ਼ੱਕ ਦੂਰ ਨਹੀਂ ਹੋਣਗੇ। ਜੇਕਰ ਸਭ ਕੁਝ ਠੀਕ ਹੈ ਤਾਂ ਹਾਜ਼ਰੀ ਰਿਕਾਰਡ, ਬਾਇਓਮੈਟ੍ਰਿਕ ਡਾਟਾ, ਸੀ.ਸੀ.ਟੀ.ਵੀ ਕੇਮਰਾ ਫੁਟੇਜ ਅਤੇ ਉੱਤਰ-ਪੱਤਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਭਰੋਵਾਲ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਅਤੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੀਆਂ ਭਰਤੀਆਂ ਨੂੰ ਲੈ ਕੇ ਵੀ ਪਹਿਲਾਂ ਸਵਾਲ ਉੱਠ ਚੁੱਕੇ ਹਨ। ਵਾਰ-ਵਾਰ ਭਰਤੀ ਪ੍ਰਕਿਰਿਆ ਵਿਵਾਦਾਂ ਵਿਚ ਆਉਣਾ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕਰਦਾ ਹੈ। ਭਰੋਵਾਲ ਨੇ ਮੰਗ ਕੀਤੀ ਕਿ ਪੀ.ਪੀ.ਐਸ.ਸੀ ਮੈਂਬਰਾਂ ਦੀ ਨਿਯੁਕਤੀ ਦੀ ਜਾਂਚ ਕੀਤੀ ਜਾਵੇ, ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਜਾਂਚ ਪੂਰੀ ਹੋਣ ਤੱਕ ਇੰਟਰਵਿਊ ਪ੍ਰਕਿਰਿਆ ਰੋਕੀ ਜਾਵੇ। ਭਰੇਵਾਲ ਨੇ ਕਿਹਾ ਕਿ ਪੰਜਾਬ ਦੇ ਬੱਚੇ ਆਪਣੀ ਜ਼ਿੰਦਗੀ ਦੇ ਕਈ ਸਾਲ ਮਿਹਨਤ ਕਰਕੇ ਸਰਕਾਰੀ ਨੌਕਰੀ ਦੀ ਤਿਆਰੀ ਕਰਦੇ ਹਨ। ਉਨ੍ਹਾਂ ਨੂੰ ਕਿਸੇ ਦੀ ਸਿਫ਼ਾਰਸ਼ ਨਹੀਂ, ਆਪਣੀ ਮਿਹਨਤ ਦਾ ਹੱਕ ਚਾਹੀਦਾ ਹੈ। ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮੀਤ ਪ੍ਰਧਾਨ ਹਰਮਨਦੀਪ ਸਿੰਘ ਕੱਲਾ, ਸਰਕਲ ਪ੍ਰਧਾਨ ਨਰਿੰਦਰ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਸੱਜਣ ਸਿੰਘ ਆਦਿ ਆਗੂ ਹਾਜ਼ਰ ਸਨ।