08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖੰਡ ਮਿੱਲ ਮਸਲੇ ’ਤੇ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਕੀਤਾ ਵਾਅਦਾ ਪੂਰਾ ਕਰੇ - ਐਸ.ਕੇ.ਐਮ.

ਤਰਨ ਤਾਰਨ 9 ਨਵੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਬੂਟਾ ਸਿੰਘ ਮੁਗਲਚੱਕ ਨੇ ਖੰਡ ਮਿੱਲ ਮੋਰਚੇ ਦੇ 172ਵੇਂ ਦਿਨ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਖੰਡ ਮਿੱਲ ਮਸਲੇ ’ ਤੇ 30 ਅਕਤੂਬਰ ਨੂੰ ਕੀਤੇ ਲਿਖਤੀ ਵਾਅਦੇ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾ ਕੇ ਪੂਰਾ ਕੀਤਾ ਜਾਵੇ । ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਕੀਤਾ ਵਾਅਦਾ ਵਫਾ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਸਮੁੱਚੀ ਲੀਡਰਸ਼ਿਪ ਜ਼ਿਲ੍ਹਾ ਪ੍ਰਸ਼ਾਸਨ ਦੇ ਗੈਰ ਸੰਜੀਦਗੀ ਵਾਲੇ ਰਵੱਈਏ ਤੋਂ ਨਿਰਾਸ਼ ਹੋ ਕੇ ਅਗਲੇ ਦਿਨਾਂ ਵਿਚ ਸੰਘਰਸ਼ ਸੰਬੰਧੀ ਸਖਤ ਫੈਸਲਾ ਲੈਣ ਬਾਰੇ ਵਿਚਾਰ ਕਰਨ ਲਈ ਮਜ਼ਬੂਰ ਹੋਵੇਗੀ।

Ad Position 21
No active advertisement
ਅਜੀਤ ਡੈਸਕ 10-11-2026
ਤਰਨ ਤਾਰਨ 9 ਨਵੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਬੂਟਾ ਸਿੰਘ ਮੁਗਲਚੱਕ ਨੇ ਖੰਡ ਮਿੱਲ ਮੋਰਚੇ ਦੇ 172ਵੇਂ ਦਿਨ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਖੰਡ ਮਿੱਲ ਮਸਲੇ ’ ਤੇ 30 ਅਕਤੂਬਰ ਨੂੰ ਕੀਤੇ ਲਿਖਤੀ ਵਾਅਦੇ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾ ਕੇ ਪੂਰਾ ਕੀਤਾ ਜਾਵੇ । ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਕੀਤਾ ਵਾਅਦਾ ਵਫਾ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਸਮੁੱਚੀ ਲੀਡਰਸ਼ਿਪ ਜ਼ਿਲ੍ਹਾ ਪ੍ਰਸ਼ਾਸਨ ਦੇ ਗੈਰ ਸੰਜੀਦਗੀ ਵਾਲੇ ਰਵੱਈਏ ਤੋਂ ਨਿਰਾਸ਼ ਹੋ ਕੇ ਅਗਲੇ ਦਿਨਾਂ ਵਿਚ ਸੰਘਰਸ਼ ਸੰਬੰਧੀ ਸਖਤ ਫੈਸਲਾ ਲੈਣ ਬਾਰੇ ਵਿਚਾਰ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਜਸਬੀਰ ਸਿੰਘ ਨਿੱਝਰਪੁਰਾ, ਪ੍ਰਿੰਸੀ. ਦਲਬੀਰ ਸਿੰਘ ਦਿਓਲ, ਗੁਰਮੇਜ ਸਿੰਘ ਗੋਰਖਾ, ਕੇਹਰ ਸਿੰਘ ਮੁਗਲਚੱਕ, ਬੂਟਾ ਸਿੰਘ ਮੁਗਲਚੱਕ, ਸੁਖਦੇਵ ਸਿੰਘ ਚਾਹਲ, ਚਰਨ ਸਿੰਘ ਤਰਨ ਤਾਰਨ, ਤਰਸੇਮ ਸਿੰਘ ਲਖਣਾ, ਪ੍ਰਭਜੀਤ ਸਿੰਘ ਮੁਗਲਚੱਕ ਆਦਿ ਨੇ ਤਾੜਨਾ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਦੀ ਤਰ੍ਹਾਂ ਟਾਲ ਮਟੌਲ ਦੀ ਨੀਤੀ ਜਾਰੀ ਰੱਖੀ ਤਾਂ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ, ਜਿਸ ਤੋਂ ਨਿਕਲੇ ਸਿੱਟਿਆਂ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਤਰਨ ਤਾਰਨ ’ਚ ਧੂਮਧਾਮ ਨਾਲ ਮਨਾਇਆ ਦੀਵਾਲੀ ਤਿਉਹਾਰ
Ad Position 24