ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ 12 ਨੂੰ - ਦਸਤੂਰ-ਏ-ਦਸਤਾਰ ਲਹਿਰ
ਹਰੀਕੇ ਪੱਤਣ, 9 ਨਵੰਬਰ (ਸੰਜੀਵ ਕੁੰਦਰਾ)-ਸ਼ਹੀਦ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਰਾਠੀਕੇ ਸਾਹਿਬ ਪਿੰਡ ਮਰਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਚਾਰਕ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਬੱਚਿਆਂ ਦੇ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਮਨਦੀਪ ਸਿੰਘ ਘੋਲੀਆਂ ਕਲਾਂ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ।
ਜ
ਜਾਣਕਾਰੀ ਦਿੰਦੇ ਹੋਏ ਦਸਤੂਰ-ਏ-ਦਸਤਾਰ ਲਹਿਰ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ: ਕੁੰਦਰਾ
10-11-2026
ਹਰੀਕੇ ਪੱਤਣ, 9 ਨਵੰਬਰ (ਸੰਜੀਵ ਕੁੰਦਰਾ)-ਸ਼ਹੀਦ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਰਾਠੀਕੇ ਸਾਹਿਬ ਪਿੰਡ ਮਰਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਚਾਰਕ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਬੱਚਿਆਂ ਦੇ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਮਨਦੀਪ ਸਿੰਘ ਘੋਲੀਆਂ ਕਲਾਂ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਦਸਤਾਰ ਦਮਾਲਾ ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ-ਲੜਕੀਆਂ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਮੁਕਾਬਲੇ ਵਿਚ ਪਹਿਲਾ, ਦੂਸਰਾ, ਤੀਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਸ਼ੀਲਡਾਂ ਤੇ ਬਾਕੀ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਇਸ ਦੇ ਨਾਲ ਹੀ ਬੱਚਿਆਂ ਨੂੰ ਲੈ ਕੇ ਪਹੁੰਚਣ ਵਾਲੇ ਅਧਿਆਪਕ ਅਤੇ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਹੋਵੇਗਾ। ਪੰਥ ਦੇ ਉੱਚ ਕੋਟੀ ਦੇ ਪ੍ਰਚਾਰਕ, ਭਾਈ ਪਰਮਪਾਲ ਸਿੰਘ ਸਭਰਾ, ਭਾਈ ਗੁਰਜਿੰਦਰ ਸਿੰਘ ਚੰਬਾ, ਭਾਈ ਜੋਗਾ ਸਿੰਘ, ਭਾਈ ਤਸਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਵਲੋਂ ਬੱਚਿਆਂ ਨਾਲ ਵਿਸ਼ੇਸ਼ ਤੌਰ ’ਤੇ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਇਸ ਮੌਕੇ ਅੰਤਰਰਾਸ਼ਟਰੀ ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ ਮੱਖੂ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖਾਲੜਾ, ਅਜੀਤ ਸਿੰਘ ਘਰਿਆਲਾ, ਹਰਮਨਦੀਪ ਸਿੰਘ ਭਿੱਖੀਵਿੰਡ, ਵਜ਼ੀਰ ਸਿੰਘ ਆਸਲ, ਸੁਖਵਿੰਦਰ ਸਿੰਘ ਖਾਲੜਾ, ਦਿਲਬਾਗ ਸਿੰਘ ਡੱਲ, ਰਛਪਾਲ ਸਿੰਘ ਡੱਲ ਅਤੇ ਸਮੂਹ ਮੈਂਬਰ ਹਾਜ਼ਰ ਸਨ।