08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਠਾਕੁਰ ਦੁਆਰਾ ਮੰਦਰ ਵਿਖੇ ਦੀਵਾਲੀ ਦਾ ਮੇਲਾ ਧੂਮਧਾਮ ਨਾਲ ਮਨਾਇਆ - ਸਵਾਮੀ ਆਸ਼ੂ ਗਿਰੀ

ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਲਾਹੌਰ ਰੋਡ ਪੱਟੀ ਸਥਿਤ ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਠਾਕੁਰ ਦੁਆਰਾ ਮੰਦਰ ਵਿਖੇ ਦੀਵਾਲੀ ਦਾ ਤਿਉਹਾਰ ਅਤੇ ਬਾਬਾ ਖੇਤਰਪਾਲ ਜੀ ਦਾ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਮੱਥਾ ਟੇਕਿਆ ਅਤੇ ਬਾਬਾ ਖੇਤਰਪਾਲ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਲਾਹੌਰ ਰੋਡ ਪੱਟੀ ਸਥਿਤ ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਠਾਕੁਰ ਦੁਆਰਾ ਮੰਦਰ ਵਿਖੇ ਦੀਵਾਲੀ ਦਾ ਤਿਉਹਾਰ ਅਤੇ ਬਾਬਾ ਖੇਤਰਪਾਲ ਜੀ ਦਾ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਮੱਥਾ ਟੇਕਿਆ ਅਤੇ ਬਾਬਾ ਖੇਤਰਪਾਲ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਮੰਦਰ ਵਿੱਚ ਮੱਥਾ ਟੇਕ ਕੇ ਬਾਬਾ ਖੇਤਰਪਾਲ ਜੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਮਹੰਤ ਆਸ਼ੂ ਗਿਰੀ ਵੱਲੋਂ ਜੱਸਾ ਪੱਟੀ ਨੂੰ ਸਨਮਾਨਿਤ ਵੀ ਕੀਤਾ ਗਿਆ। ਮੇਲੇ ਦੌਰਾਨ ਸ਼ਰਧਾਲੂਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਦੀਵਾਲੀ ਦੇ ਪਾਵਨ ਮੌਕੇ ਮੰਦਰ ਦੇ ਵਿਹੜੇ ਨੂੰ ਸਜਾਇਆ ਗਿਆ ਅਤੇ ਧਾਰਮਿਕ ਮਾਹੌਲ ਵਿੱਚ ਸ਼ਰਧਾਲੂਆਂ ਨੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਲਵਲੀ ਅਰੋੜਾ, ਕੌਂਸਲਰ ਡਾ. ਬਧਵਾਰ, ਰਮਨ ਪੁਰੀ, ਪੰਡਿਤ ਓਮ ਪ੍ਰਕਾਸ਼, ਸੰਦੀਪ ਭਾਟੀਆ, ਜਸਨ, ਨੀਟਾ, ਸੁੱਖਾ ਸਿੰਘ, ਗਿੰਦਰ ਆਦਿ ਮੋਜੂਦ ਸਨ। ਵਿਨੋਦ ਗੱਪਾਂ ਦੀ ਐਡ ਪਾਰਟੀ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਹਾਜ਼ਰ ਲੋਕਾਂ ਦਾ ਮੰਨੋਰੰਜਨ ਕੀਤਾ ਅਤੇ ਸਮਾਗਮ ਵਿਚ ਉਤਸ਼ਾਹ ਭਰਿਆ ਮਾਹੌਲ ਬਣਾਈ ਰੱਖਿਆ।
Ad Position 22
No active advertisement
ਪਿਛਲੀ ਖ਼ਬਰ ਕਲਾ ਸੁਮਨ ਰੰਗਮੰਚ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਕੂਲ ਜਾਮਾਰਾਏ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24