08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਢਿੱਲੋਂ ਫੈਬਰੀਕੇਸ਼ਨ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਹੌਰ ਰੋਡ ਪੱਟੀ ਸਥਿਤ ਢਿੱਲੋਂ ਫੈਬਰੀਕੇਸ਼ਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਪੂਜਾ ਕੀਤੀ ਗਈ। ਇਸ ਮੌਕੇ ਸੰਸਥਾ ਦੇ ਸੰਚਾਲਕ ਦਰਸ਼ਨ ਸਿੰਘ ਢਿੱਲੋਂ ਅਤੇ ਸਮੂਹ ਸਟਾਫ਼ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕਰਦਿਆਂ ਸਰਬੱਤ ਦੇ ਭਲੇ ਅਤੇ ਕਾਰੋਬਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-11-2026
ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਹੌਰ ਰੋਡ ਪੱਟੀ ਸਥਿਤ ਢਿੱਲੋਂ ਫੈਬਰੀਕੇਸ਼ਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਪੂਜਾ ਕੀਤੀ ਗਈ। ਇਸ ਮੌਕੇ ਸੰਸਥਾ ਦੇ ਸੰਚਾਲਕ ਦਰਸ਼ਨ ਸਿੰਘ ਢਿੱਲੋਂ ਅਤੇ ਸਮੂਹ ਸਟਾਫ਼ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕਰਦਿਆਂ ਸਰਬੱਤ ਦੇ ਭਲੇ ਅਤੇ ਕਾਰੋਬਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਸਾਨੂੰ ਕਿਰਤ ਕਰਨ, ਹੁਨਰ ਸਿੱਖਣ ਅਤੇ ਆਪਣੀ ਮਿਹਨਤ ਨਾਲ ਸਮਾਜ ਦੀ ਸਿਰਜਣਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਲਈ ਕੋਈ ਨਾ ਕੋਈ ਦਸਤਕਾਰੀ ਦਾ ਹੁਨਰ ਸਿੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਹੁਨਰਮੰਦ ਵਿਅਕਤੀ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਦੇ ਨਾਲ-ਨਾਲ ਦੂਜਿਆਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਰਤ ਕਰਨ ਵਾਲੇ ਹੱਥਾਂ ਦਾ ਸਤਿਕਾਰ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਕਾਰੀ ਦੇ ਕਿੱਤਿਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਕਰਨਦੀਪ ਸਿੰਘ, ਗੁਰਜੀਤ ਸਿੰਘ, ਸੂਰਜ ਸਿੰਘ, ਪਵਨ ਕੁਮਾਰ, ਧਰਮਪਾਲ, ਸੋਨੂੰ, ਦਲੇਰ ਸਿੰਘ, ਅਜੇ ਕੁਮਾਰ, ਦਵਿੰਦਰ ਪਾਲ, ਅਕਸ਼ੈ ਕੁਮਾਰ, ਕਾ. ਸੁਖਦੇਵ ਸਿੰਘ, ਟਿੰਕੂ, ਕਰਨਦੀਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਕਾਰੀਗਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮੂੰਹ ’ਚ ਵਾਰ-ਵਾਰ ਛਾਲੇ ਹੋਣ ’ਤੇ ਲਾਪ੍ਰਵਾਹੀ ਨਾ ਵਰਤੋ - ਡਾ. ਰੰਧਾਵਾ
Ad Position 24