ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ’ਚ ਬਦਲ ਦਿੱਤਾ ਗਿਆ –ਪ੍ਰੋ: ਚਾਵਲਾ
ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ)-ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ਵਿਚ ਬਦਲ ਦਿੱਤਾ ਗਿਆ ਹੈ, ਜਾਗਰੂਕ ਨਾਗਰਿਕਾਂ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਕੀਤਾ ਗਿਆ।
ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ)-ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ਵਿਚ ਬਦਲ ਦਿੱਤਾ ਗਿਆ ਹੈ, ਜਾਗਰੂਕ ਨਾਗਰਿਕਾਂ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਅਤੇ ਇਸ ਤੋਂ ਕਈ ਦਿਨ ਪਹਿਲਾਂ, ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿਚ, ਪਟਾਕਿਆਂ ਨੂੰ ਚਲਾਉਣ ਲਈ ਨਾ ਤਾਂ ਸਮਾਂ ਅਤੇ ਨਾ ਹੀ ਸੀਮਾ ਦਾ ਪਾਲਣ ਕੀਤਾ ਜਾਂਦਾ ਹੈ। ਭਾਵੇ ਕਿ ਪ੍ਰਸਾਸ਼ਨ ਵਲੋਂ ਪਟਾਕੇ ਚਲਾਉਣ ਦਾ ਸਮਾਂ ਹੱਦ ਬੰਨੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਵਿਚ ਅੱਧੀ ਰਾਤ ਤੱਕ ਪਟਾਕੇ ਚਲਾਏ ਜਾਂਦੇ ਹਨ।