ਬਾਬਾ ਸਤਨਾਮ ਸਿੰਘ ਮਾਲੂਵਾਲ ਅਤੇ ਬਾਬਾ ਸੁਖਦੇਵ ਸਿੰਘ ਮਾਲਵਲੂ ਨੂੰ ਸਦਮਾ, ਮਾਤਾ ਦਾ ਦਿਹਾਂਤ
ਝਬਾਲ, 9 ਨਵੰਬਰ (ਸੁਖਦੇਵ ਸਿੰਘ)-ਬਾਬਾ ਸਤਨਾਮ ਸਿੰਘ ਮਾਲੂਵਾਲ ਅਤੇ ਬਾਬਾ ਸੁਖਦੇਵ ਸਿੰਘ ਮਾਲੂਵਾਲ ਅਤੇ ਬਾਊ, ਰਜਿੰਦਰਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਚਰਨ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਾਲੂਵਾਲ ਸੰਤਾਂ ਵਿਖੇ ਕਰ ਦਿੱਤਾ ਗਿਆ।
ਮ
ਮਾਤਾ ਚਰਨ ਕੌਰ ਦੀ ਫਾਈਲ ਫੋਟੋ
10-11-2026
ਝਬਾਲ, 9 ਨਵੰਬਰ (ਸੁਖਦੇਵ ਸਿੰਘ)-ਬਾਬਾ ਸਤਨਾਮ ਸਿੰਘ ਮਾਲੂਵਾਲ ਅਤੇ ਬਾਬਾ ਸੁਖਦੇਵ ਸਿੰਘ ਮਾਲੂਵਾਲ ਅਤੇ ਬਾਊ, ਰਜਿੰਦਰਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਚਰਨ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਾਲੂਵਾਲ ਸੰਤਾਂ ਵਿਖੇ ਕਰ ਦਿੱਤਾ ਗਿਆ। ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ, ਬਾਬਾ ਮੰਗਤ ਸਿੰਘ ਝਾੜ ਸਾਹਿਬ, ਬਾਬਾ ਹੀਰਾ ਸਿੰਘ ਠੱਟਾ, ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਗੁਰਵਿੰਦਰ ਸਿੰਘ ਠੱਠੀ ਖਾਰਾ, ਬਾਬਾ ਹਰਪ੍ਰੀਤ ਸਿੰਘ ਮਾਲੂਵਾਲ, ਬਾਬਾ ਬਲਵਿੰਦਰ ਸਿੰਘ ਪੱਧਰੀ, ਬਾਬਾ ਗੁਰਨਾਮ ਸਿੰਘ ਚੱਕ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਚੇਅ. ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਚੇਅ. ਗੁਰਬੀਰ ਸਿੰਘ ਝਬਾਲ, ਖਾਲੜਾ ਮਿਸ਼ਨ ਕਮੇਟੀ ਦੇ ਚੇਅ. ਬਲਵਿੰਦਰ ਸਿੰਘ ਝਬਾਲ, ਚੇਅ. ਤੇਗਾ ਸਿੰਘ ਸੋਹਲ, ਗਿਆਨੀ ਸੁਖਰਾਜ ਸਿੰਘ ਸੋਹਲ, ਬਾਬਾ ਬਲਜਿੰਦਰ ਸਿੰਘ ਕਾਲਾ, ਸੁਖਬੀਰ ਸਿੰਘ ਗੱਗੋਬੂਹਾ ਨੇ ਮਾਤਾ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।