ਹਲਕਾ ਇੰਚਾਰਜ ਜੱਸਾ ਪੱਟੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਪੱਟੀ ਹਲਕੇ ਵਿਚ 16 ਨੂੰ ਕਰਨਗੇ ਲੋਕ ਮਿਲਣੀ
ਪਿੰਡ ਸਭਰਾ ਵਿਖੇ ਮੁੱਖ ਮੰਤਰੀ ਲੋਕਾਂ ਨਾਲ ਕਰਨਗੇ ਵਿਚਾਰਾਂ - ਜਸਕੰਵਰ ਸਿੰਘ ਜੱਸਾ ਪੱਟੀ
ਪੱਟੀ, 9 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੇ ਯਤਨਾ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੱਟੀ ਹਲਕੇ ਵਿਚ ਲੋਕ ਮਿਲਣੀ ਪ੍ਰੋਗਰਾਮ ਅਧੀਨ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ 16 ਨਵੰਬਰ 2026 ਨੂੰ ਪਹੁੰਚ ਰਹੇ ਹਨ। ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਟੀ ਹਲਕੇ ਦੇ ਇਤਿਹਾਸਕ ਨਗਰ ਪਿੰਡ ਸਭਰਾ ਵਿਖੇ 16 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਹੁੰਚ ਰਹੇ ਹਨ।
ਜ
ਜਾਣਕਾਰੀ ਦਿੰਦੇ ਹੋਏ ਪੱਟੀ ਹਲਕੇ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਪਹਿਲਵਾਨ। ਤਸਵੀਰ: ਕਾਲੇਕੇ
10-11-2026
ਪੱਟੀ, 9 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੇ ਯਤਨਾ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੱਟੀ ਹਲਕੇ ਵਿਚ ਲੋਕ ਮਿਲਣੀ ਪ੍ਰੋਗਰਾਮ ਅਧੀਨ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ 16 ਨਵੰਬਰ 2026 ਨੂੰ ਪਹੁੰਚ ਰਹੇ ਹਨ। ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਟੀ ਹਲਕੇ ਦੇ ਇਤਿਹਾਸਕ ਨਗਰ ਪਿੰਡ ਸਭਰਾ ਵਿਖੇ 16 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੱਟੀ ਹਲਕੇ ਦੇ ਲੋਕਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ, ਕਿਉਂਕਿ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਮੁੱਖ ਮੰਤਰੀ ਹਲਕੇ ਵਿਚ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਵਿਚਾਰਾਂ ਨੂੰ ਸੁਣਨ। ਜੱਸਾ ਪੱਟੀ ਨੇ ਕਿਹਾ ਕਿ ਸਮੁੱਚੇ ਇਲਾਕਾ ਨਿਵਾਸੀਆਂ ਦੇ ਆਸ਼ੀਰਵਾਦ ਅਤੇ ਉਨ੍ਹਾਂ ਵਲੋਂ ਕੀਤੇ ਗਏ ਯਤਨਾਂ ਸਦਕਾ ਇਹ ਮੌਕਾ ਮਿਲਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿੰਡ ਸਭਰਾ ਵਿਖੇ ਪਹੁੰਚ ਕੇ ਲੋਕਾਂ ਦੇ ਰੂਬਰੂ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ, ਜੋ ਬਹੁਤ ਸ਼ਲਾਘਾਯੋਗ ਹਨ।