08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬੀ ਮਾਹ-2026 ਨੂੰ ਸਮਰਪਿਤ ਸੈਮੀਨਾਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਬੇਗੇਪੁਰ ਵਿਖੇ ਕਰਵਾਇਆ

ਸ਼ਾਹਬਾਜ਼ਪੁਰ, 9 ਨਵੰਬਰ (ਪਰਦੀਪ ਬੇਗੇਪੁਰ)- ਪੰਜਾਬੀ ਮਾਂ-ਬੋਲੀ ਦੀ ਮਹੱਤਤਾ, ਅਮੀਰ ਵਿਰਾਸਤ ਅਤੇ ਸਾਹਿਤਕ ਪੱਖਾਂ ਨੂੰ ਸਮਰਪਿਤ ਪੰਜਾਬੀ ਮਾਹ-2026 ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਬੇਗੇਪੁਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਕਰਵਾਏ ਪੰਜਾਬੀ ਮਾਹ ਸਮਾਗਮ ਮੌਕੇ ਚੇਅਰਮੈਨ ਦਿਗਵਿਜੇ ਸਿੰਘ ਗਿੱਲ ਦੀ ਪੁਸਤਕ ਦੀ ਘੁੰਡ ਚੁਕਾਈ ਕਰਦੇ ਹੋਏ। ਤਸਵੀਰ–ਬੇਗੇਪੁਰ 10-11-2026
ਸ਼ਾਹਬਾਜ਼ਪੁਰ, 9 ਨਵੰਬਰ (ਪਰਦੀਪ ਬੇਗੇਪੁਰ)- ਪੰਜਾਬੀ ਮਾਂ-ਬੋਲੀ ਦੀ ਮਹੱਤਤਾ, ਅਮੀਰ ਵਿਰਾਸਤ ਅਤੇ ਸਾਹਿਤਕ ਪੱਖਾਂ ਨੂੰ ਸਮਰਪਿਤ ਪੰਜਾਬੀ ਮਾਹ-2026 ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਬੇਗੇਪੁਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਲਾਕੇ ਦੀਆਂ ਨਾਮਵਰ ਸਾਹਿਤਕ, ਵਿਦਿਅਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿਚ ਸਕੱਤਰ ਸਿੰਘ ਸੰਧੂ ਪੰਜਾਬ ਪ੍ਰਧਾਨ ਰਾਸਾ, ਸੁਖਜਿੰਦਰ ਸਿੰਘ ਗਿੱਲ ਵਿੱਤ ਸਕੱਤਰ ਰਾਸਾ ਪੰਜਾਬ, ਸਾਹਿਤਕਾਰ ਮਨਮਿੰਦਰ ਸਿੰਘ ਢਿੱਲੋਂ, ਸਿੱਖਿਆ ਸ਼ਾਸਤਰੀ ਕਰਮ ਸਿੰਘ ਹੁੰਦਲ, ਕੰਧਾਲ ਸਿੰਘ ਬਾਠ ਚੇਅਰਮੈਨ ਸੈਕਰਡ ਸੋਲਜ਼ ਕਾਨਵੈਂਟ ਸਕੂਲ, ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਅਤੇ ਬਲਵਿੰਦਰ ਸਿੰਘ ਬਾਠ ਡਾਇਰੈਕਟਰ ਐਜੂਕੇਸ਼ਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਮੁੱਖ ਮਹਿਮਾਨ ਮਨਜੀਤ ਸਿੰਘ ਪੁਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬੀ ਭਾਸ਼ਾ ਦੀਆਂ ਅਨੇਕਾਂ ਖ਼ੂਬੀਆਂ, ਇਸ ਦੀ ਅਮੀਰ ਸ਼ਬਦਾਵਲੀ, ਸਾਹਿਤਕ ਵਿਰਾਸਤ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਅਤੇ ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੀ ਵਿਚਾਰ-ਚਰਚਾ ਨੇ ਹਾਜ਼ਰ ਵਿਦਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਪ੍ਰਤੀ ਹੋਰ ਸੁਚੇਤ ਅਤੇ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਦਿਗਵਿਜੈ ਸਿੰਘ ਗਿੱਲ ਦੀ ਪਲੇਠੀ ਪੁਸਤਕ ‘ਮੁਕੱਦਸ ਇਸ਼ਕ’ ਦੀ ਘੁੰਡ ਚੁਕਾਈ ਵੀ ਕੀਤੀ ਗਈ। ਇਹ ਪਲ ਸਮਾਗਮ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਸਮਾਗਮ ਵਿਚ ਸਕੂਲ ਦੇ ਜਨਰਲ ਸਕੱਤਰ ਰਵਿਤੇਜ ਸਿੰਘ ਗਿੱਲ, ਪ੍ਰਿੰਸੀਪਲ ਰਮਨਪ੍ਰੀਤ ਸਿੰਘ ਗਿੱਲ, ਵਾਈਸ ਪ੍ਰਿੰਸੀਪਲ ਮਨਜੋਤ ਕੌਰ ਸਮੇਤ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸਮਾਗਮ ਦਾ ਮੰਚ ਸੰਚਾਲਨ ਮਨਜੋਤ ਕੌਰ ਵਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਅੰਤ ਵਿਚ ਡਾਇਰੈਕਟਰ ਐਜੂਕੇਸ਼ਨ ਬਲਵਿੰਦਰ ਸਿੰਘ ਬਾਠ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ, ਵਿਦਵਾਨਾਂ, ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 16 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸਭਰਾ ਵਿਖੇ ਤਿਆਰੀਆਂ ਤੇਜ਼ ਅਗਲੀ ਖ਼ਬਰ ਪਿੰਡ ਕੱਕਾ ਕੰਡਿਆਲਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
Ad Position 24