10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐੱਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਜਾਵੇ - ਸੁਰਜੀਤ ਸਿੰਘ ਭੂਰਾ

ਖੇਮਕਰਨ, 10 ਨਵੰਬਰ (ਰਾਕੇਸ਼ ਕੁਮਾਰ ਬਿੱਲਾ)–ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੂੰ ਪੈਰੋਲ ਦੇਣ ਦੀ ਮੰਗ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਇਸੇ ਸਬੰਧ ਵਿਚ ਹਲਕਾ ਖੇਮਕਰਨ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਸੁਰਜੀਤ ਸਿੰਘ ਭੂਰਾ ਨੇ ਵੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਨੁੱਖੀ ਆਧਾਰ ’ਤੇ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਦਾਦੀ ਜੀ ਦੇ ਅੰਤਿਮ ਸੰਸਕਾਰ ਅਤੇ ਪਰਿਵਾਰਕ ਤੇ ਧਾਰਮਿਕ ਰਸਮਾਂ ਵਿਚ ਸ਼ਾਮਿਲ ਹੋ ਸਕਣ।

Ad Position 21
No active advertisement
ਅਜੀਤ ਡੈਸਕ 11-11-2026
ਖੇਮਕਰਨ, 10 ਨਵੰਬਰ (ਰਾਕੇਸ਼ ਕੁਮਾਰ ਬਿੱਲਾ)–ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੂੰ ਪੈਰੋਲ ਦੇਣ ਦੀ ਮੰਗ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਇਸੇ ਸਬੰਧ ਵਿਚ ਹਲਕਾ ਖੇਮਕਰਨ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਸੁਰਜੀਤ ਸਿੰਘ ਭੂਰਾ ਨੇ ਵੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਨੁੱਖੀ ਆਧਾਰ ’ਤੇ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਦਾਦੀ ਜੀ ਦੇ ਅੰਤਿਮ ਸੰਸਕਾਰ ਅਤੇ ਪਰਿਵਾਰਕ ਤੇ ਧਾਰਮਿਕ ਰਸਮਾਂ ਵਿਚ ਸ਼ਾਮਿਲ ਹੋ ਸਕਣ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁੱਖਦਾਈ ਸਮਾਂ ਹੈ ਅਤੇ ਉਹ ਚਾਹੁੰਦੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਨੂੰ ਆਖਰੀ ਵਿਦਾਈ ਦੇਣ ਦਾ ਮੌਕਾ ਮਿਲੇ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਕਿਹਾ ਹੈ ਕਿ ਪਰਿਵਾਰ ਸਰਕਾਰ ਦੇ ਫੈਸਲੇ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਤਿੰਨ ਦਿਨਾਂ ਤੱਕ ਸਸਕਾਰ ਰੋਕ ਕੇ ਰੱਖਣ ਦਾ ਫੈਸਲਾ ਕੀਤਾ ਹੈ, ਤਾਂ ਜੋ ਸਰਕਾਰ ਵਲੋਂ ਕੋਈ ਫੈਸਲਾ ਆਉਣ ’ਤੇ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿਚ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ। ਇਸ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਵਲੋਂ ਵੀ ਅਦਾਲਤ ਵਿਚ ਕਾਨੂੰਨੀ ਅਰਜ਼ੀ ਦਾਇਰ ਕਰਕੇ ਪੈਰੋਲ ਦੀ ਮੰਗ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਖਿੱਚੋਤਾਣ ਦੀ ਭੇਟ ਚੜ੍ਹੇ ਵਾਰਡ ਨੰਬਰ 10 ਦੇ ਵਿਕਾਸ ਕਾਰਜ ਅਗਲੀ ਖ਼ਬਰ ਸਵ : ਬਾਵਾ ਸਿੰਘ ਦੀ ਯਾਦ ’ ਚ ਲੋੜਵੰਦ ਬੱਚਿਆਂ ਦੀਆਂ ਭਰੀਆਂ ਫ਼ੀਸਾਂ
Ad Position 24