10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਿਆਸੀ ਖਿੱਚੋਤਾਣ ਦੀ ਭੇਟ ਚੜ੍ਹੇ ਵਾਰਡ ਨੰਬਰ 10 ਦੇ ਵਿਕਾਸ ਕਾਰਜ

ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)– ਤਰਨ ਤਾਰਨ ਸ਼ਹਿਰ ਦੇ ਵਾਰਡ ਨੰਬਰ 10 ਦੀ ਪ੍ਰਮੁੱਖ ਗਲੀ ਡਾਕਟਰ ਸੰਧੂ ਵਾਲੀ ਦੀ ਬੇਹੱਦ ਤਰਸਯੋਗ ਹਾਲਤ ਨੇ ਨਗਰ ਕੌਂਸਲ ਦੇ ਵਿਕਾਸ ਅਤੇ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਗਲੀ ਵਿਚ ਥਾਂ-ਥਾਂ ਤੋਂ ਟੁੱਟੇ ਸੀਵਰੇਜ ਚੈਂਬਰ, ਨੁਕਸਾਨੀਆਂ ਹੋਈਆਂ ਹੋਦੀਆਂ, ਸੜਕ ’ਤੇ ਡੂੰਘੇ ਟੋਏ ਅਤੇ ਫੈਲਿਆ ਗੰਦਾ ਪਾਣੀ ਮੁਹੱਲਾ ਵਾਸੀਆਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ।

Ad Position 21
No active advertisement
ਅੱਗ ਲੱਗਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਗੀਚਾ ਸਿੰਘ ਅਤੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਇਆ ਪਰਾਲ਼ੀ ਦੀਆਂ ਗੱਠਾਂ ਦਾ ਅੰਬਾਰ। ਤਸਵੀਰਾਂ–ਕੁੰਦਰਾ 11-11-2026
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)– ਤਰਨ ਤਾਰਨ ਸ਼ਹਿਰ ਦੇ ਵਾਰਡ ਨੰਬਰ 10 ਦੀ ਪ੍ਰਮੁੱਖ ਗਲੀ ਡਾਕਟਰ ਸੰਧੂ ਵਾਲੀ ਦੀ ਬੇਹੱਦ ਤਰਸਯੋਗ ਹਾਲਤ ਨੇ ਨਗਰ ਕੌਂਸਲ ਦੇ ਵਿਕਾਸ ਅਤੇ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਗਲੀ ਵਿਚ ਥਾਂ-ਥਾਂ ਤੋਂ ਟੁੱਟੇ ਸੀਵਰੇਜ ਚੈਂਬਰ, ਨੁਕਸਾਨੀਆਂ ਹੋਈਆਂ ਹੋਦੀਆਂ, ਸੜਕ ’ਤੇ ਡੂੰਘੇ ਟੋਏ ਅਤੇ ਫੈਲਿਆ ਗੰਦਾ ਪਾਣੀ ਮੁਹੱਲਾ ਵਾਸੀਆਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਹਾਲਾਤ ਇੰਨੇ ਮਾੜੇ ਹਨ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਸਮੇਂ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗੰਦੇ ਪਾਣੀ ਕਾਰਨ** ਇਲਾਕੇ ਵਿਚ ਬਦਬੂ ਫੈਲਣ ਦੇ ਨਾਲ-ਨਾਲ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਗਲੀ ਡਾਕਟਰ ਸੰਧੂ ਵਾਲੀ ਸ਼ਹਿਰ ਦੀਆਂ ਮਹੱਤਵਪੂਰਨ ਗਲੀਆਂ ਵਿਚੋਂ ਇਕ ਹੈ, ਜੋ ਇਕ ਪਾਸੇ ਮੁੱਖ ਜੀ.ਟੀ. ਰੋਡ ਨਾਲ ਜੁੜਦੀ ਹੈ ਅਤੇ ਦੂਜੇ ਪਾਸੇ ਗਲੀ ਝਾਈ ਵਾਲੀ ਰਾਹੀਂ ਖਾਲਸਾ ਰੋਡ ਨਾਲ ਮਿਲਦੀ ਹੈ। ਗਲੀ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ। ਇਸ ਦੇ ਬਾਵਜੂਦ ਗਲੀ ਦੀ ਮੁਰੰਮਤ ਅਤੇ ਬੁਨਿਆਦੀ ਸਹੂਲਤਾਂ ਵੱਲ ਸਬੰਧਤ ਵਿਭਾਗ ਵਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ** ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗਲੀ ਵਾਸੀਆਂ ਜਸਵਿੰਦਰ ਗਲਹੋਤਰਾ, ਆਸ਼ੀਸ਼ ਮਿੱਤਲ ਅਤੇ ਦੀਪਕ ਗੁਪਤਾ ਨੇ ਦੱਸਿਆ ਕਿ ਗਲੀ ਵਿਚ ਕਈ ਥਾਵਾਂ ’ਤੇ ਸੀਵਰੇਜ ਦੇ ਚੈਂਬਰ ਅਤੇ ਹੋਦੀਆਂ ਬੁਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ। ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿਚ ਫੈਲਣ ਦੇ ਨਾਲ-ਨਾਲ ਲੋਕਾਂ ਦੇ ਘਰਾਂ ਦੀਆਂ ਨੀਂਹਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਤਰਾ ਬਣਿਆ ਹੋਇਆ ਹੈ। ਲੋਕਾਂ ਨੇ ਕਿਹਾ ਕਿ ਕਈ ਵਾਰ ਸਮੱਸਿਆਵਾਂ ਵੱਲ ਧਿਆਨ ਦਿਵਾਉਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਇਕ ਹੋਰ ਗੰਭੀਰ ਸਮੱਸਿਆ ਵੱਲ ਧਿਆਨ ਦਿਵਾਉਂਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਿਲਕੁਲ ਸਾਹਮਣੇ ਇਕ ਵੱਡਾ ਖਾਲੀ ਅਤੇ ਉਜਾੜ ਪਲਾਟ ਪਿਆ ਹੋਇਆ ਹੈ, ਜਿਸ ਵਿਚ ਵੱਡੀਆਂ-ਵੱਡੀਆਂ ਝਾੜੀਆਂ ਅਤੇ ਬੂਟੇ ਉੱਗੇ ਹੋਏ ਹਨ। ਇਸ ਪਲਾਟ ਵਿਚ ਚੂਹਿਆਂ ਅਤੇ ਸੱਪਾਂ ਦੀ ਗਿਣਤੀ ਕਾਫ਼ੀ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਪਲਾਟ ਵਿਚ ਉੱਗੀਆਂ ਝਾੜੀਆਂ ਕਾਰਨ** ਨਸ਼ੇੜੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਲੁਕਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਇਲਾਕੇ ਦੀ ਸੁਰੱਖਿਆ ਨੂੰ ਵੀ ਖਤਰਾ ਪੈਦਾ ਹੋ ਰਿਹਾ ਹੈ। ਇਸ ਸਬੰਧੀ ਜਦੋਂ ਵਾਰਡ ਨੰਬਰ 10 ਦੇ ਕੌਂਸਲਰ ਐਡਵੋਕੇਟ ਮਨੋਜ ਅਗਨੀਹੋਤਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਗਲੀ ਦੀ ਅਸਲ ਸਥਿਤੀ ਦਾ ਜਾਇਜ਼ਾ ਲਿ ਅਤੇ ਕਿਹਾ ਕਿ ਵਿਰੋਧੀ ਧਿਰ ਨਾਲ ਸਬੰਧਤ ਕੌਂਸਲਰ ਹੋਣ ਕਾਰਨ** ਉਨ੍ਹਾਂ ਦੇ ਵਾਰਡ ਨਾਲ ਵਿਕਾਸ ਕਾਰਜਾਂ ਵਿਚ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਵਾਰਡ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਜ਼ਰੂਰੀ ਵਿਕਾਸ ਕਾਰਜਾਂ ਨੂੰ ਵੀ ਅੱਗੇ ਨਹੀਂ ਵਧਾਇਆ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਸਿਆਸੀ ਭੇਦਭਾਵ ਦੇ ਗਲੀ ਦੇ ਟੁੱਟੇ ਸੀਵਰੇਜ ਚੈਂਬਰਾਂ ਅਤੇ ਹੋਦੀਆਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਗਲੀ ਦੀ ਮੁੜ ਉਸਾਰੀ ਕਰਵਾਈ ਜਾਵੇ ਅਤੇ ਖਾਲੀ ਪਲਾਟ ਦੀ ਸਫ਼ਾਈ ਕਰਵਾ ਕੇ ਇਲਾਕੇ ਨੂੰ ਸੁਰੱਖਿਅਤ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ 13 ਨੂੰ ਹੋ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਕਰੇਗੀ ਲਾਮਬੰਦ - ਜਥੇ. ਮੇਘ ਸਿੰਘ ਅਗਲੀ ਖ਼ਬਰ ਐੱਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਜਾਵੇ - ਸੁਰਜੀਤ ਸਿੰਘ ਭੂਰਾ
Ad Position 24