ਪੰਜਾਬ ਦੀ ਜਵਾਨੀ ਬਚਾਉਣ ਲਈ ਮਾਵਾਂ-ਧੀਆਂ ਦੀ ਲਲਕਾਰ ਬਣੇਗੀ ਨਸ਼ਿਆਂ ਖ਼ਿਲਾਫ਼ ਆਵਾਜ਼ - ਰਮਨਦੀਪ ਕੌਰ ਸ਼ੇਰੋਂ
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਖਹਿਰਾ ਪੈਲੇਸ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ।
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਖਹਿਰਾ ਪੈਲੇਸ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਇਸ ਰੈਲੀ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿਚ ਕਰਵਾਈਆਂ ਜਾਂਦੀਆਂ ਰੈਲੀਆਂ ਨੂੰ ਹਮੇਸ਼ਾਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਵਾਰ ਵੀ ਇਸਤਰੀ ਅਕਾਲੀ ਦਲ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵੱਡਾ ਇਕੱਠ ਕਰਕੇ ਇਸ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਸੰਤਾਪ ਮਾਵਾਂ ਅਤੇ ਭੈਣਾਂ ਨੂੰ ਆਪਣੇ ਘਰਾਂ ਵਿਚ ਹੰਢਾਉਣਾ ਪੈ ਰਿਹਾ ਹੈ। ਅੱਜ ਸਮਾਂ ਆ ਗਿਆ ਹੈ ਕਿ ਔਰਤਾਂ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸੇ ਇਕ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਹੈ।