11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਦਲਦੇ ਮੌਸਮ ਵਿਚ ਬੱਚਿਆਂ ਦਾ ਰੱਖੋ ਖਾਸ ਧਿਆਨ - ਡਾ. ਸੁਪਿ੍ਯਾ

ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)— ਬਦਲਦੇ ਮੌਸਮ ਵਿਚ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਜਰੂਰਤ ਹੈ ਕਿਉਂਕਿ ਇਸ ਮੌਸਮ ਵਿਚ ਵਾਈਰਸ ਤੇ ਬੈਕਟੀਰੀਆ ਬਹੁਤ ਤੇਜੀ ਨਾਲ ਬੱਚਿਆਂ ’ਤੇ ਹਮਲਾ ਕਰਦੇ ਹਨ, ਜਿਸ ਕਾਰਨ ਬੱਚਿਆਂ ਨੂੰ ਠੰਡ, ਜੁਕਾਮ, ਬੁਖਾਰ, ਨੱਕ ਬੰਦ, ਸਾਹ ਲੈਣ ਵਿਚ ਤਕਲੀਫ, ਗਲੇ ਦੀ ਇਨਫੈਕਸ਼ਨ ਹੋ ਜਾਂਦੀ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ।

Ad Position 21
No active advertisement
ਬੱਚਿਆਂ ਦੇ ਮਾਹਰ ਡਾ. ਸੁਪਿ੍ਯਾ 11-11-2026
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)— ਬਦਲਦੇ ਮੌਸਮ ਵਿਚ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਜਰੂਰਤ ਹੈ ਕਿਉਂਕਿ ਇਸ ਮੌਸਮ ਵਿਚ ਵਾਈਰਸ ਤੇ ਬੈਕਟੀਰੀਆ ਬਹੁਤ ਤੇਜੀ ਨਾਲ ਬੱਚਿਆਂ ’ਤੇ ਹਮਲਾ ਕਰਦੇ ਹਨ, ਜਿਸ ਕਾਰਨ ਬੱਚਿਆਂ ਨੂੰ ਠੰਡ, ਜੁਕਾਮ, ਬੁਖਾਰ, ਨੱਕ ਬੰਦ, ਸਾਹ ਲੈਣ ਵਿਚ ਤਕਲੀਫ, ਗਲੇ ਦੀ ਇਨਫੈਕਸ਼ਨ ਹੋ ਜਾਂਦੀ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਬੱਚਿਆਂ ਦੀ ਦੇਖਭਾਲ ਲਈ ਕੁਝ ਜਰੂਰੀ ਸਾਵਧਾਨੀਆਂ ਦੱਸਦਿਆਂ ਕਿਹਾ ਕਿ ਬੱਚਿਆਂ ਨੂੰ ਬਦਲਦੇ ਮੌਸਮ ਵਿਚ ਜਿਆਦਾ ਕੱਪੜਿਆਂ ਨਾਲ ਨਾ ਲੱਦੋ, ਬੱਚੇ ਦਾ ਸਿਰ, ਪੈਰ ’ਤੇ ਹੱਥਾਂ ਰਾਹੀਂ ਠੰਡ ਦੀ ਲਪੇਟ ਵਿਚ ਆਉਂਦੇ ਹਨ, ਇਸ ਲਈ ਬੱਚਿਆਂ ਨੂੰ ਟੋਪੀ, ਜੁਰਾਬਾਂ ਪਾ ਕੇ ਰੱਖੋਂ, ਬੱਚੇ ਨੂੰ ਸੁਆਉਣ ਤੋਂ ਪਹਿਲਾਂ ਉਸ ਦਾ ਬਿਸਤਰਾ ਗਰਮ ਕਰੋ, ਨਿੱਕੇ ਬੱਚਿਆਂ ਦੀ ਰੋਜਾਨਾਂ ਗੁਣਗੁਨੇ ਪਾਣੀ ਨਾਲ ਸਪੋਨਜਿੰਗ ਕੀਤੀ ਜਾਵੇ, ਸਰਦੀ, ਜੁਕਾਮ ਹੋਣ ’ਤੇ ਬੱਚੇ ਨੂੰ ਸਟੀਮ ਦਿੱਤੀ ਜਾਵੇ ਅਤੇ ਬਿਮਾਰ ਹੋਣ ’ਤੇ ਕੋਈ ਦੇਸੀ ਨੁਸਖਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਤੁਰੰਤ ਮਾਹਰ ਡਾਕਟਰ ਪਾਸੋਂ ਚੈੱਕਅੱਪ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਲਜ ਦੇ ਸੋਸ਼ਲ ਸਰਵਿਸ ਕਲੱਬ, ਐਨ.ਐੱਸ.ਐੱਸ. ਯੂਨਿਟ ਅਤੇ ਈਕੋ ਕਲੱਬ ਵਲੋਂ ਦੀਵਾਲੀ ਦਾ ਤਿਓਹਾਰ ਮਨਾਇਆ ਅਗਲੀ ਖ਼ਬਰ ਰਿਵਰ ਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24