11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੱਟੀ ਦੀ ਰਾਜਨੀਤੀ ਦਾ ਨਵਾਂ ਇਤਿਹਾਸ ਸਿਰਜਣ ਦੀ ਲੋੜ, ਪੱਟੀ ਹਲਕੇ ਵਿਚ ਵਿਕਾਸ ਤੋਂ ਵੱਧ ਜ਼ਰੂਰੀ ਪੁੱਤ ਬਚਾਉਣੇ - ਹਰਪ੍ਰੀਤ ਸਿੰਘ ਸੰਧੂ

ਪੱਟੀ, 10 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਦੀ ਰਾਜਨੀਤੀ ਦਾ ਨਵਾਂ ਇਤਿਹਾਸ ਸਿਰਜਣ ਦੀ ਲੋੜ ਹੈ ਕਿਉਂਕਿ ਪੱਟੀ ਹਲਕੇ ਵਿਚ ਵਿਕਾਸ ਤੋਂ ਵੱਧ ਜ਼ਰੂਰੀ ਪੁੱਤ ਬਚਾਉਣੇ ਹਨ। ਇਹ ਸ਼ਬਦ ਪੱਟੀ ਹਲਕੇ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕਹੇ।

Ad Position 21
No active advertisement
ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੀ.ਪੀ.ਸੀ.ਸੀ ਮੈਂਬਰ ਹਰਪ੍ਰੀਤ ਸਿੰਘ ਸੰਧੂ ਅਤੇ ਹੋਰ। ਤਸਵੀਰ - ਕਾਲੇਕੇ 11-11-2026
ਪੱਟੀ, 10 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਦੀ ਰਾਜਨੀਤੀ ਦਾ ਨਵਾਂ ਇਤਿਹਾਸ ਸਿਰਜਣ ਦੀ ਲੋੜ ਹੈ ਕਿਉਂਕਿ ਪੱਟੀ ਹਲਕੇ ਵਿਚ ਵਿਕਾਸ ਤੋਂ ਵੱਧ ਜ਼ਰੂਰੀ ਪੁੱਤ ਬਚਾਉਣੇ ਹਨ। ਇਹ ਸ਼ਬਦ ਪੱਟੀ ਹਲਕੇ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕਹੇ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਪੱਟੀ ਹਲਕੇ ਵਿਚ ਵਿਕਾਸ ਦੇ ਕੰਮਾਂ ਦੀ ਗੱਲ ਕਰਨ ਤੋਂ ਪਹਿਲਾਂ ਚਿੱਟੇ ਅਤੇ ਹੋਰ ਨਸ਼ਿਆਂ ਨੂੰ ਰੋਕਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਜ਼ਰੂਰੀ ਹੈ। ਜੇਕਰ ਸਾਡੇ ਨੌਜਵਾਨ ਹੀ ਨਸ਼ਿਆਂ ਦੀ ਭੇਟ ਚੜ੍ਹਦੇ ਰਹੇ ਤਾਂ ਵਿਕਾਸ ਦੇ ਦਾਅਵਿਆਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਇਸ ਮੌਕੇ ਉਨਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਨੂੰ ਆਪਣੇ ਪੁੱਤਾਂ ਦੀ ਸੁਰੱਖਿਆ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। ਜਦੋਂ ਕੋਈ ਨੌਜਵਾਨ ਘਰੋਂ ਬਾਹਰ ਜਾਂਦਾ ਹੈ ਤਾਂ ਮਾਪੇ ਉਸਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰਦੇ ਰਹਿੰਦੇ ਹਨ। ਜਿੰਨੀ ਦੇਰ ਤੱਕ ਪੁੱਤ ਘਰ ਵਾਪਸ ਨਹੀਂ ਆਉਂਦਾ, ਮਾਪੇ ਬੇਚੈਨ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਹਾਲਾਤ ਹਨ ਕਿ ਲੋਕਾਂ ਦੇ ਮਨਾਂ ਵਿਚ ਆਪਣੇ ਬੱਚਿਆਂ ਦੀ ਜਾਨ ਨੂੰ ਲੈ ਕੇ ਡਰ ਬਣਿਆ ਹੋਇਆ ਹੈ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਮੌਤ ਦਾ ਖੌਫ਼ ਅਤੇ ਅਪਰਾਧਿਕ ਘਟਨਾਵਾਂ ਦਾ ਡਰ ਲੋਕਾਂ ਨੂੰ ਦਹਿਸ਼ਤ ਵਿਚ ਜੀਣ ਲਈ ਮਜ਼ਬੂਰ ਕਰ ਰਿਹਾ ਹੈ। ਪੱਟੀ ਦੇ ਲੋਕ ਪਹਿਲਾਂ ਵੀ ਕਾਲੇ ਦੌਰ ਦਾ ਸੰਤਾਪ ਹੰਢਾ ਚੁੱਕੇ ਹਨ, ਜਦੋਂ ਮਾਪਿਆਂ ਨੂੰ ਆਪਣੇ ਪੁੱਤਾਂ ਨੂੰ ਪੁਲਿਸ ਤੋਂ ਬਚਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਚਿੱਟੇ ਦਾ ਕਹਿਰ ਨੌਜਵਾਨਾਂ ਦੀ ਜ਼ਿੰਦਗੀ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਿਆਸੀ ਆਗੂਆਂ ਨੂੰ ਵਿਕਾਸ ਦੇ ਦਾਅਵਿਆਂ ਦੀ ਥਾਂ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰਵਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ 1947 ਤੋਂ ਬਾਅਦ ਪੱਟੀ ਹਲਕੇ ਦੀ ਰਾਜਨੀਤੀ ਵਿਚ ਵੱਖ-ਵੱਖ ਆਗੂਆਂ ਵੱਲੋਂ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖ ਰਹੇ ਹਨ। ਜਥੇਦਾਰ ਨਿਰੰਜਨ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰੁਤਬਾ ਸਤਿਕਾਰਯੋਗ ਰਿਹਾ ਹੈ ਅਤੇ ਉਨ੍ਹਾਂ ਦੇ ਕੰਮ ਲੋਕਾਂ ਲਈ ਰੋਜ਼ੀ-ਰੋਟੀ ਦੇ ਸਾਧਨ ਬਣੇ। ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੱਟੀ ਨੂੰ ਜੇਲ੍ਹ ਦਿੱਤੀ ਪਰ ਮੁੱਖ ਮੰਤਰੀ ਹੁੰਦਿਆਂ ਪੱਟੀ ਵਿੱਚ ਯੂਨੀਵਰਸਿਟੀ ਦੀ ਸਥਾਪਨਾ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਨੇੜੇ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਕਰਕੇ ਇਕ ਛੋਟੇ ਜਿਹੇ ਪਿੰਡ ਨੂੰ ਵਿਸ਼ਵ ਪੱਧਰ ’ਤੇ ਪਛਾਣ ਮਿਲੀ। ਉਨ੍ਹਾਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪੱਟੀ ਵਿਚ ਲਾਅ ਯੂਨੀਵਰਸਿਟੀ ਬਣਾਉਣ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੁਕਵਾਉਣ ਲਈ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਾਈ ਕੋਰਟ ਪਹੁੰਚੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿਚ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ ਹੋਣ ਦੇ ਬਾਵਜੂਦ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਲਾਲਜੀਤ ਸਿੰਘ ਭੁੱਲਰ ਇਮਾਰਤ ਦੀ ਉਸਾਰੀ ਲਈ ਲੋੜੀਂਦੇ ਫੰਡ ਨਹੀਂ ਲਿਆ ਸਕੇ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਇਤਿਹਾਸ ’ਤੇ ਨਜ਼ਰ ਮਾਰੀਏ ਤਾਂ ਨਸ਼ਾ ਮੁਕਤੀ ਲਈ ਸੁਚੱਜੇ ਅਤੇ ਲਗਾਤਾਰ ਯਤਨਾਂ ਦੀ ਘਾਟ ਦਿਖਾਈ ਦਿੰਦੀ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਨਸ਼ੇ ਦੇ ਆਦੀ ਨੌਜਵਾਨਾਂ ਦਾ ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪ੍ਰਬੰਧ ਕਰਨੇ ਸਮੇਂ ਦੀ ਲੋੜ ਹਨ। ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਚਿਮਨ ਲਾਲ ਅਰੋੜਾ, ਅਜ਼ੀਤ ਪੁਰੀ, ਹਰਦਿਆਲ ਸਿੰਘ ਦਦੇਹਰ ਸਾਹਿਬ, ਮੋਹਿਤ ਪੁਰੀ ਹਰੀਕੇ, ਹਰੀਸ਼ ਸੂਦ, ਵਿਨੋਦ ਧਵਨ, ਹਰਪ੍ਰੀਤ ਸਿੰਘ, ਅਮਨ ਸਿੰਘ, ਬਾਜ ਸਿੰਘ ਬਾਹਮਣੀ ਵਾਲਾ, ਸਮਸ਼ੇਰ ਸਿੰਘ, ਸੁਰਜੀਤ ਸਿੰਘ ਬੁਰਜ ਪੂਹਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ 35 ਪਰਿਵਾਰ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਬੀ.ਐੱਡ. ਕਾਲਜ, ਖਡੂਰ ਸਾਹਿਬ ਵਿਖੇ ਯੁਵਾ ਇਨੋਵੇਸ਼ਨ ਕਾਰਨੀਵਲ - 2026’ ਸ਼ਾਨੋ-ਸ਼ੋਕਤ ਨਾਲ ਸੰਪੰਨ
Ad Position 24