11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ 35 ਪਰਿਵਾਰ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਪੱਟੀ, 10 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਆਉਣ ਤੋਂ ਪਹਿਲਾਂ ਸਾਡੀਆ ਸਾਰੀਆਂ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਪੱਟੀ ਹਲਕੇਂ ਦੇ ਪਿੰਡ ਸਭਰਾ ਵਿਖੇ ਤਕਰੀਬਨ 35 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 11-11-2026
ਪੱਟੀ, 10 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਆਉਣ ਤੋਂ ਪਹਿਲਾਂ ਸਾਡੀਆ ਸਾਰੀਆਂ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਪੱਟੀ ਹਲਕੇਂ ਦੇ ਪਿੰਡ ਸਭਰਾ ਵਿਖੇ ਤਕਰੀਬਨ 35 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਆਮ ਆਦਮੀ ਪਾਰਟੀ ਦੇ ਪੱਟੀ ਤੋਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਸਾਰੀ ਸੰਗਤ ਦਾ ਕਹਿਣਾ ਸੀ ਕੀ ਜਿਹੜੀਆਂ ਸਹੂਲਤਾਂ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇ ਦਿੱਤੀਆਂ ਹਨ। ਉਹ ਸਾਨੂੰ ਅੱਜ ਤੱਕ ਕੋਈ ਸਰਕਾਰ ਨਹੀਂ ਦੇ ਸਕੀ। 2027 ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫ਼ਿਰ ਤੋਂ ਮੌਕਾ ਮਿਲਣਾ ਚਾਹੀਦਾ ਹੈ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਜਾਰੀ ਤੋਂ ਖੁਸ਼ ਹਨ, ਕਿਉਂਕਿ ਜੋ ਸਹੂਲਤਾਂ ਇਸ ਸਰਕਾਰ ਨੇ ਦਿੱਤੀਆਂ ਹਨ, ਉਹ ਪਹਿਲਾਂ ਕਦੇ ਵੀ ਨਹੀਂ ਮਿਲੀਆਂ। ਆਮ ਆਦਮੀ ਪਾਰਟੀ ਵਲੋਂ ਆਪਣੇ ਚੋਣ ਮੈਨੀਫੈਸਟੋ ਦੌਰਾਨ ਜੋ ਗਰੰਟੀਆਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਨ, ਉਹ ਸਾਰੀਆਂ ਹੀ ਪੂਰੀਆਂ ਕੀਤੀਆਂ ਹਨ। ਉਸ ਤੋਂ ਇਲਾਵਾ ਵੀ ਲੋਕਾਂ ਦੀ ਸਹੂਲਤ ਲਈ ਪਹਿਲ ਦੇ ਅਧਾਰ ’ਤੇ ਸਰਬ ਪੱਖੀ ਵਿਕਾਸ ਕਰਵਾਇਆ ਗਿਆ ਹੈ। ਇਸ ਸਮੇਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਸਾਥੀਆਂ ਸਮੇਤ ਮਾਤਾ ਚਿੰਤਪੁਰਨੀ ਮੰਦਰ ਸਭਰਾ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਲੋਕਾਂ ਨੇ ਕਿਹਾ ਕਿ ਅਸੀਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਾਂ। ਇਸ ਮੌਕੇ ਮਾਰਕੀਟ ਕਮੇਟੀ ਪੱਟੀ ਦੇ ਚੇਅ. ਗੁਰਵੰਤ ਸਿੰਘ ਜੋਤੀ ਸ਼ਾਹ, ਸਾਬਕਾ ਚੇਅ. ਸੁਖਰਾਜ ਸਿੰਘ ਕਿਰਤੋਵਾਲ, ਸਰਪੰਚ ਅਵਤਾਰ ਸਿੰਘ ਸਭਰਾ, ਗੁਰਮੀਤ ਸਿੰਘ ਸ਼ੱਕਰੀ, ਰਮਨ ਸਹਿਗਲ ਚੇਅ. ਟਰੇਡ ਵਿੰਗ ਪੱਟੀ, ਸਰਪੰਚ ਗੁਰਪ੍ਰੀਤ ਸਿੰਘ ਜੋਤੀਸ਼ਾਹ, ਮੈਂਬਰ ਪੰਚਾਇਤ ਕਾਰਜ ਸਿੰਘ, ਬਲਾਕ ਸੰਮਤੀ ਮੈਂਬਰ ਅੰਗਰੇਜ਼ ਸਿੰਘ ਫੌਜੀ, ਜਸਪਾਲ ਸਿੰਘ ਸੋਸ਼ਲ ਮੀਡੀਆ ਬਲਾਕ ਪ੍ਰਧਾਨ, ਡਾ. ਬਲਵਿੰਦਰ ਸਿੰਘ ਮੈਂਬਰ ਪੰਚਾਇਤ ਰਾਣਾ ਸ਼ਾਹ, ਮੈਂਬਰ ਪੰਚਾਇਤ ਹਰਪ੍ਰੀਤ ਸਿੰਘ ਬੱਬਰ ਆਦਿ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਾਈਕਲ ਯਾਤਰਾ ਲਈ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਲਾਲੀ ਨੇ ਵਰਕਰਾਂ ਨੂੰ ਲਾਮਬੰਦ ਕੀਤਾ ਅਗਲੀ ਖ਼ਬਰ ਪੱਟੀ ਦੀ ਰਾਜਨੀਤੀ ਦਾ ਨਵਾਂ ਇਤਿਹਾਸ ਸਿਰਜਣ ਦੀ ਲੋੜ, ਪੱਟੀ ਹਲਕੇ ਵਿਚ ਵਿਕਾਸ ਤੋਂ ਵੱਧ ਜ਼ਰੂਰੀ ਪੁੱਤ ਬਚਾਉਣੇ - ਹਰਪ੍ਰੀ...
Ad Position 24