10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 11-11-2026
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਡਿਫੈਂਸ ਡਰੇਨ ਨੌਸ਼ਹਿਰਾ ਢਾਲਾ ਤੋਂ ਲਵਜੀਤ ਸਿੰਘ ਉਰਫ ਲਵ ਪੁੱਤਰ ਲਖਵਿੰਦਰ ਸਿੰਘ, ਲਵਜੀਤ ਸਿੰਘ ਉਰਫ ਕਾਕਾ ਪੁੱਤਰ ਬਲਕਾਰ ਸਿੰਘ ਵਾਸੀਅਨ ਕਸੇਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਪੰਨੀ ਪੇਪਰ ਹੈਰੋਇਨ ਨਾਲ ਲਿਬੜੀ, ਸਿਲਵਰ ਦੀ ਬਣੀ ਪਾਈਪ ਅਤੇ ਇਕ ਲਾਇਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਤਰਨ ਤਾਰਨ ਦੇ ਸਾਹਮਣੇ ਬੰਦ ਪਏ ਪੈਟਰੋਲ ਪੰਪ ਤੋਂ ਅਕਾਸ਼ਦੀਪ ਸਿੰਘ ਉਰਫ ਘੀਸੀ ਪੁੱਤਰ ਗੁਰਪ੍ਰਤਾਪ ਸਿੰਘ ਵਾਸੀ ਨੇੜੇ ਧੌੜਾ ਚੌਂਕੀ ਤਰਨ ਤਾਰਨ ਅਤੇ ਬਲਜਿੰਦਰ ਸਿੰਘ ਉਰਫ਼ ਲੁੱਟੀ ਪੁੱਤਰ ਲਵਜੀਤ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਪੰਨੀ ਸਿਲਵਰ ਸੜਕੀ ਹੋਈ, ਇਕ 10 ਦੇ ਨੋਟ ਦੀ ਬਣਾਈ ਪਾਈਪ ਤੇ 1 ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਜੋਧਪੁਰ ਦੀਆਂ ਮੜੀਆ ਤੋਂ ਰਾਜ ਸਿੰਘ ਉਰਫ ਰਾਜਾ ਪੁੱਤਰ ਸੁੱਚਾ ਸਿੰਘ ਵਾਸੀ ਗੁਲਾਲੀਪੁਰ, ਸੁਬੇਗ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਥੇਹ ਬ੍ਰਾਹਮਣਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ, ਪੰਨੀ ਸਿਲਵਰ ਪੇਪਰ, 10 ਰੁਪਏ ਦਾ ਨੋਟ ਗੋਲ ਕੀਤਾ ਬਰਾਮਦ ਕੀਤਾ ਹੈ । ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਗਸ਼ਤ ਦੌਰਾਨ ਲਿੰਕ ਰੋਡ ਫਰੰਦੀਪੁਰ ਭਿੱਖੀਵਿੰਡ ਦੀਆਂ ਮੜੀਆ ਤੋ ਹਰਪਾਲ ਸਿੰਘ ਉਰਫ ਭਾਲਾ ਪੁੱਤਰ ਜਗਤਾਰ ਸਿੰਘ ਵਾਸੀ ਰਾਜੋਕੇ, ਹਰਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਦਾਉਕੇ ਘਰਿੰਡਾ, ਜਸਵਿੰਦਰ ਸਿੰਘ ਉਰਫ ਜਮਨ ਪੁੱਤਰ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 10 ਰੁਪਏ ਦਾ ਨੋਟ, ਇਕ ਲਾਈਟਰ, ਇਕ ਸਿਲਵਰ ਪੰਨੀ ਹੈਰੋਇਨ ਲੱਗੀ ਹੋਈ ਬਰਾਮਦ ਹੋਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਐੱਨ.ਡੀ.ਪੀ. ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਪੱਟੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਅਗਲੀ ਖ਼ਬਰ ਕਾਂਗਰਸ ਦੀ ਸਾਈਕਲ ਯਾਤਰਾ ਲਈ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਲਾਲੀ ਨੇ ਵਰਕਰਾਂ ਨੂੰ ਲਾਮਬੰਦ ਕੀਤਾ
Ad Position 24