10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਔਲਖ ਦੀ ਅਗਵਾਈ ’ਚ ਰੈਲੀ ਲਈ ਕਾਫਲਾ ਰਵਾਨਾ

ਜੇਠੂਵਾਲ, 10 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸੀ. ਸੀ.

Ad Position 21
No active advertisement
ਅਜੀਤ ਡੈਸਕ 11-11-2026
ਜੇਠੂਵਾਲ, 10 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ਦੇ ਸੰਨ ਸਾਹਿਬ ਵਿਖੇ ਠਾਠ ਬਾਠ ਪੈਲਸ ਵਿਖੇ ਹੋਣ ਵਾਲੀ ਵਿਸਾਲ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਔਲਖ ਜੇਠੂਵਾਲ ਦੀ ਅਗਵਾਈ ਹੇਠ ਅਕਾਲੀ ਆਗੂ ਵਰਕਰਾਂ ਤੇ ਬੀਬੀਆਂ ਦੇ ਇਕ ਵੱਡੇ ਕਾਫਲੇ ਦੇ ਰੂਪ ਵਿਚ ਜਥਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਔਲਖ ਜੇਠੂਵਾਲ ਨੇ ਕਿਹਾ ਕਿ ਲੋਕਾਂ ਵਿਚ ਰੈਲੀ ਸਬੰਧੀ ਭਾਰੀ ਉਤਸਾਹ ਪਾਇਆ ਜਾ ਰਿਹਾ ਸੀ । ਇਸ ਮੌਕੇ ਸੁਖਬੀਰ ਸਿੰਘ ਸੋਖਲ ਜੇਠੂਵਾਲ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ ਜੇਠੂਵਾਲ, ਸਰਕਲ ਪ੍ਰਧਾਨ ਸਰਨਬੀਰ ਸਿੰਘ ਸੋਹੀ,ਜਥੇਦਾਰ ਕਰਮ ਸਿੰਘ ਗਿੱਲ, ਸਲਵਿੰਦਰ ਸਿੰਘ ਸੋਖਲ ਜੇਠੂਵਾਲ, ਜੇਠੂਵਾਲ, ਅਮਨਦੀਪ ਸਿੰਘ ਸੰਧੂ ਜੇਠੂਵਾਲ ਸਮੇਤ ਹੋਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਕੋਹਾਲੀ ਦਾ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ
Ad Position 24