10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਕੂਲੀ ਬੱਚਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਕੀਤਾ ਜਾਗਰੂਕ

ਤਰਨ ਤਾਰਨ, 10 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਤਰਨ ਤਾਰਨ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਜਾ ਕੇ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਸੰਬੰਧੀ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਤਰਨ ਤਾਰਨ, 10 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਤਰਨ ਤਾਰਨ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਜਾ ਕੇ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਸੰਬੰਧੀ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ। ਹਰਪ੍ਰੀਤ ਸਿੰਘ ਖਾਲਸਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਇਕ ਪ੍ਰਣ ਦਿਵਾਇਆ ਕਿ ਕਿ ਉਹ ਹਮੇਸ਼ਾ ਵਾਤਾਵਰਣ ਦੀ ਸ਼ੁੱਧਤਾ ਰੱਖਣ ਲਈ ਆਪਣਾ ਯੋਗਦਾਨ ਪਾਉਣਗੇ ਅਤੇ ਪਟਾਕੇ ਨਹੀਂ ਚਲਾਉਣਗੇ। ਇਸ ਮੌਕੇ ਸੁਸਾਇਟੀ ਦੇ ਮੀਤ ਪ੍ਰਧਾਨ ਭਾਈ ਮੰਗਤ ਸਿੰਘ, ਜਨਰਲ ਸਕੱਤਰ ਭਾਈ ਰਵਿੰਦਰ ਸਿੰਘ, ਹਰਪ੍ਰੀਤ ਕੌਰ, ਭਾਈ ਜਸਵੰਤ ਸਿੰਘ, ਭਾਈ ਦਲਜੀਤ ਸਿੰਘ, ਹਰਪ੍ਰੀਤ ਕੌਰ ਤੋਂ ਇਲਾਵਾ ਸੁਸਾਇਟੀ ਦੇ ਹੋਰ ਪਤਵੰਤੇ ਭਾਈ ਤਰਸੇਮ ਸਿੰਘ ਢੋਟੀਆਂ, ਭਾਈ ਰਵੇਲ ਸਿੰਘ, ਨੰਬਰਦਾਰ ਭਾਈ ਗੁਰਮੁੱਖ ਸਿੰਘ ਉਸ਼ਮਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਫਿਊਜ਼ਨ-2026 ਮੁਕਾਬਲਿਆਂ ’ਚ ਨਿਊ ਲਾਈਫ ਪਬਲਿਕ ਸੀਨਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੱਵਲ ਰਹੇ ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਮਾਵਾਂ ਦੀਆਂ ਅੱਖਾਂ ਵਿਚੋਂ ਵਹਿੰਦੇ ਹੰਝੂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ-ਬੀਬੀ ਬਾਦਲ
Ad Position 24