ਕੌਂਸਲਰ ਸਰਬਜੀਤ ਸਿੰਘ ਲਾਲੀ ਵਲੋਂ ਲੰਗਰ ਹਾਲ ਤੋਂ ਨੂਰਦੀ ਅੱਡਾ ਤੱਕ ਸੜਕ ਬਣਾਉਣ ਦਾ ਉਦਘਾਟਨ
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵਲੋਂ ਸੀਨੀਅਰ ‘ਆਪ’ ਆਗੂ ਰੁਪਿੰਦਰ ਕੌਰ ਅਤੇ ਹੋਰਨਾਂ ਆਗੂਆਂ ਨਾਲ ਮਿਲ ਕੇ ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਤੋਂ ਨੂਰਦੀ ਅੱਡੇ ਤੱਕ ਨਵੀਂ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ‘ਆਪ’ ਸਰਕਾਰ ਵਲੋਂ ਤਰਨ ਤਾਰਨ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ।
ਤਰਨ ਤਾਰਨ, 10 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵਲੋਂ ਸੀਨੀਅਰ ‘ਆਪ’ ਆਗੂ ਰੁਪਿੰਦਰ ਕੌਰ ਅਤੇ ਹੋਰਨਾਂ ਆਗੂਆਂ ਨਾਲ ਮਿਲ ਕੇ ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਤੋਂ ਨੂਰਦੀ ਅੱਡੇ ਤੱਕ ਨਵੀਂ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ‘ਆਪ’ ਸਰਕਾਰ ਵਲੋਂ ਤਰਨ ਤਾਰਨ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਪਹਿਲਾਂ ਸ਼ਹਿਰ ਦੀਆਂ ਗਲੀਆਂ ਦਾ ਨਵੀਨੀਕਰਨ ਕੀਤਾ ਗਿਆ ਸੀ, ਹੁਣ ਸ਼ਹਿਰ ਦੀਆਂ ਸੜਕਾਂ ਨੂੰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਵਿੱਤਰ ਅਸਥਾਨ ਉਪਰ ਰੋਜ਼ਾਨਾ ਹੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਆਉਂਦੀ ਹੈ। ਇਸ ਸੜਕ ਦਾ ਨਿਰਮਾਣ ਇਸ ਕਰਕੇ ਕੀਤਾ ਗਿਆ ਹੈ ਕਿ ਗੁਰੂ ਘਰ ਨੂੰ ਆਉਂਦੀਆਂ ਸੰਗਤਾਂ ਨੂੰ ਜਿਥੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਉਥੇ ਇਲਾਕੇ ਦੇ ਲੋਕਾਂ ਨੂੰ ਵੀ ਚੰਗੀ ਸੜਕ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਤਰਨ ਤਾਰਨ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਵਿਧਾਇਕ ਸੰਧੂ ਦੀ ਅਗਵਾਈ ਵਿਚ ਆਰੰਭ ਹੋਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਸਾਰੇ ਤਰਨ ਤਾਰਨ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡਾ.ਐਨ.ਪੀ ਸਿੰਘ, ਗੁਰਿੰਦਰ ਸਿੰਘ ਪ੍ਰੈਸ ਵਾਲੇ, ਢਿੱਲੋਂ ਮੈਡੀਕਲ ਸਟੋਰ ਵਾਲੇ, ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਮੌਜੂਦ ਸਨ।