11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦੀਵਾਲੀ ਤੋਂ ਬਾਅਦ ਸੁਲਤਾਨਵਿੰਡ ਪੁਲ ਤੇ ਸੁਲਤਾਨਵਿੰਡ ਵਿਖੇ ਲੱਗੇ ਕੂੜੇ ਦੇ ਢੇਰ, ਸਫ਼ਾਈ ਪ੍ਰਬੰਧਾਂ ਦਾ ਨਿਕਲਿਆ ਜਨਾਜ਼ਾ

ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੀਵਾਲੀ ਦੇ ਤਿਉਹਾਰ ਤੋਂ ਬਾਅਦ ਸੁਲਤਾਨਵਿੰਡ ਨਹਿਰ ਪੁਲ ਅਤੇ ਪਿੰਡ ਸੁਲਤਾਨਵਿੰਡ ਵਿਖੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਇਲਾਕੇ ਅੰਦਰ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਗਲੀਆਂ ਅਤੇ ਸੜਕਾਂ ਦੇ ਆਲੇ-ਦੁਆਲੇ ਪਏ ਕੂੜੇ ਦੇ ਢੇਰਾਂ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਇਨ੍ਹਾਂ ਢੇਰਾਂ ’ਤੇ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਭਰਮਾਰ ਵੀ ਦੇਖਣ ਨੂੰ ਮਿਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੀਵਾਲੀ ਦੇ ਤਿਉਹਾਰ ਤੋਂ ਬਾਅਦ ਸੁਲਤਾਨਵਿੰਡ ਨਹਿਰ ਪੁਲ ਅਤੇ ਪਿੰਡ ਸੁਲਤਾਨਵਿੰਡ ਵਿਖੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਇਲਾਕੇ ਅੰਦਰ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਗਲੀਆਂ ਅਤੇ ਸੜਕਾਂ ਦੇ ਆਲੇ-ਦੁਆਲੇ ਪਏ ਕੂੜੇ ਦੇ ਢੇਰਾਂ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਇਨ੍ਹਾਂ ਢੇਰਾਂ ’ਤੇ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਭਰਮਾਰ ਵੀ ਦੇਖਣ ਨੂੰ ਮਿਲ ਰਹੀ ਹੈ। ਇਲਾਕਾ ਵਾਸੀਆਂ ਅਤੇ ਦੁਕਾਨਦਾਰਾ ਨੇ ਦੱਸਿਆ ਕਿ ਕੂੜੇ ਦੇ ਢੇਰਾਂ ਕਾਰਨ ਇਲਾਕੇ ਵਿਚ ਗੰਦਗੀ ਫੈਲ ਰਹੀ ਹੈ ਅਤੇ ਆਵਾਰਾ ਪਸ਼ੂ ਤੇ ਕੁੱਤੇ ਕੂੜੇ ਨੂੰ ਇੱਧਰ-ਉੱਧਰ ਖਿਲਾਰ ਦਿੰਦੇ ਹਨ, ਜਿਸ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਕੂੜੇ ਕਾਰਨ ਬਦਬੂ ਫੈਲਣ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਾਰ-ਵਾਰ ਸਮੱਸਿਆਵਾਂ ਸਾਹਮਣੇ ਆਉਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਪਿੰਡ ਸੁਲਤਾਨਵਿੰਡ ਦੀ ਸਫ਼ਾਈ ਵੱਲ ਕੋਈ ਖ਼ਾਸ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਤੋਂ ਬਾਅਦ ਕੂੜੇ ਦੀ ਮਾਤਰਾ ਵਧ ਗਈ ਹੈ, ਪਰ ਸਫ਼ਾਈ ਕਰਮਚਾਰੀਆਂ ਵਲੋਂ ਸਮੇਂ ਸਿਰ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਹੋਰ ਵੀ ਵਿਗੜ ਰਹੇ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਿਤੇ ਪ੍ਰਸ਼ਾਸਨ ਵਲੋਂ ਪਿੰਡ ਸੁਲਤਾਨਵਿੰਡ ਵਿਚ ਹੀ ਕੂੜੇ ਦਾ ਨਵਾਂ ਡੰਪ ਨਾ ਬਣਾ ਦਿੱਤਾ ਜਾਵੇ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਇਲਾਕਾ ਵਾਸੀਆਂ ਨੇ ਨਗਰ ਨਿਗਮ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਨੋਧ ਸਿੰਘ ਚੱਬਾ ਵਿਖੇ ਇੰਟਰਨੈਸ਼ਨਲ ਨੇਜ਼ਾਬਾਜ਼ੀ ਕੱਪ ਕਰਵਾਇਆ ਅਗਲੀ ਖ਼ਬਰ ਆਪ ਦੇ ਸਰਪੰਚ ਵਲੋਂ ਘਰ ਪਰਿਵਾਰ ’ਤੇ ਕਾਤਲਾਨਾ ਹਮਲਾ ਕਰਨ ਤੋਂ ਬਾਅਦ ਮਾਮਲੇ ਨਾਲ ਜੁੜੇ ਵਿਅਕਤੀਆਂ ਨੂੰ ਪੁਲਿਸ ਵਲੋਂ ਗ੍ਰਿ...
Ad Position 24