11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

16 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਪੱਟੀ ਦੌਰੇ ਨੂੰ ਲੈ ਕੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਤਿਆਰੀਆਂ ਤੇਜ਼

ਪੱਟੀ, 11 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 16 ਨਵੰਬਰ ਨੂੰ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਕੀਤੇ ਜਾ ਰਹੇ ਦੌਰੇ ਅਤੇ ਲੋਕ ਮਿਲਣੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਉਨ੍ਹਾਂ ਵਲੋਂ ਹਲਕੇ ਦੇ ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ, ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੁੱਖ ਮੰਤਰੀ ਦੇ ਦੌਰੇ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 12-11-2026
ਪੱਟੀ, 11 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 16 ਨਵੰਬਰ ਨੂੰ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਕੀਤੇ ਜਾ ਰਹੇ ਦੌਰੇ ਅਤੇ ਲੋਕ ਮਿਲਣੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਉਨ੍ਹਾਂ ਵਲੋਂ ਹਲਕੇ ਦੇ ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ, ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੁੱਖ ਮੰਤਰੀ ਦੇ ਦੌਰੇ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। . ਬ੍ਰਹਮਪੁਰਾ ਨੇ ਮੀਟਿੰਗ ਦੌਰਾਨ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦੌਰਾ ਹਲਕਾ ਪੱਟੀ ਦੇ ਲੋਕਾਂ ਲਈ ਅਹਿਮ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਆਗੂ ਅਤੇ ਵਰਕਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵੇ। ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਭਰਾ ਦੌਰੇ ਦੌਰਾਨ ਲੋਕਾਂ ਨਾਲ ਮੁਲਾਕਾਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨ ਦਾ ਪ੍ਰੋਗਰਾਮ ਵੀ ਅਹਿਮ ਰਹੇਗਾ। ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਪੱਟੀ ਦੇ ਲੋਕਾਂ ਦੀਆਂ ਲੋੜਾਂ, ਵਿਕਾਸ ਕਾਰਜਾਂ ਅਤੇ ਸਥਾਨਕ ਮੁੱਦਿਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਇਹ ਇੱਕ ਮਹੱਤਵਪੂਰਨ ਮੌਕਾ ਹੈ। ਇਸ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਸਾਹਮਣੇ ਲਿਆਉਣ ਲਈ ਵੀ ਟੀਮ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਟੀਚਾ ਹੈ। ਇਸ ਮੌਕੇ ਸਰਪੰਚ ਸੁਖਦੇਵ ਸਿੰਘ ਜੌੜਾ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਸਰਪੰਚ ਰਣਜੀਤ ਸਿੰਘ ਵਿਰਕ ਕੋਟ ਬੁੱਢਾ, ਜਤਿੰਦਰ ਸਿੰਘ ਜੱਤੀ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਗੁਰਪਰਿੰਦਰ ਸਿੰਘ ਉੱਪਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪੱਟੀ, ਸਰਪੰਚ ਜਰਮਨਜੀਤ ਸਿੰਘ ਭੰਗਾਲਾ, ਗੁਰਲਾਲ ਸਿੰਘ ਜੋਤੀ ਸ਼ਾਹ, ਚੇਅਰਮੈਨ ਪ੍ਰਗਟ ਸਿੰਘ ਜਵੰਦਾ, ਜੋਧਾ ਉਬੋਕੇ ਬਲਾਕ ਪ੍ਰਧਾਨ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਗੁਰਜੀਤ ਸਿੰਘ ਉਬੋਕੇ, ਜਸਦੀਪ ਸਿੰਘ ਮੈਂਬਰ ਪੰਚਾਇਤ ਨੱਥੂਚੱਕ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਵਿਚ ਈਕੋ ਕਲੱਬ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਗੱਡੀ ਸਾਈਡ ’ਤੇ ਕਰਨ ਨੂੰ ਲੈ ਕੇ ਚਲਾਈਆਂ ਗੋਲੀਆਂ, ਚਾਰ ਖ਼ਿਲਾਫ਼ ਮਾਮਲਾ ਦਰਜ
Ad Position 24