11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਿੰਨੀ ਬੱਸ ਥੱਲੇ ਆਉਣ ਕਾਰਨ ਔਰਤ ਦੀ ਮੌਤ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)– ਮਿੰਨੀ ਬੱਸ ਦੇ ਡਰਾਈਵਰ ਵਲੋ ਲਾਪ੍ਰਵਾਹੀ ਨਾਲ ਬੱਸ ਨੂੰ ਚਲਾਉਂਦੇ ਹੋਏ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀਆਂ ਮਾਂ—ਧੀ ਨੂੰ ਟੱਕਰ ਮਾਰ ਦੇਣ ’ਤੇ ਬੱਸ ਦੇ ਟਾਇਰ ਥੱਲੇ ਆਉਣ ਕਾਰਨ ਔਰਤ ਦੀ ਮੌਤ ਹੋ ਗਈ, ਜਦਕਿ ਲੜਕੀ ਗੰਭੀਰ ਰੂਪ ਵਿਚ ਜਖਮੀ ਹੋਈ ਗਈ, ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਣਪਛਾਤੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)– ਮਿੰਨੀ ਬੱਸ ਦੇ ਡਰਾਈਵਰ ਵਲੋ ਲਾਪ੍ਰਵਾਹੀ ਨਾਲ ਬੱਸ ਨੂੰ ਚਲਾਉਂਦੇ ਹੋਏ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀਆਂ ਮਾਂ—ਧੀ ਨੂੰ ਟੱਕਰ ਮਾਰ ਦੇਣ ’ਤੇ ਬੱਸ ਦੇ ਟਾਇਰ ਥੱਲੇ ਆਉਣ ਕਾਰਨ ਔਰਤ ਦੀ ਮੌਤ ਹੋ ਗਈ, ਜਦਕਿ ਲੜਕੀ ਗੰਭੀਰ ਰੂਪ ਵਿਚ ਜਖਮੀ ਹੋਈ ਗਈ, ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਣਪਛਾਤੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਜਸਪਾਲ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਪਲਾਸੌਰ ਨੇ ਬਿਆਨ ਦਰਜ ਕਰਵਾਇਆ ਕਿ ਉਸਦੀ ਲੜਕੀ ਰਵਨੀਤ ਕੌਰ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਐਕਟਿਵਾ ਨੰਬਰ ਪੀ.ਬੀ. 02 ਸੀ.ਪੀ. 5213 ’ਤੇ ਸਵਾਰ ਹੋ ਕੇ ਘਰੇਲੂ ਕੰਮਕਾਰ ਲਈ ਤਰਨ ਤਾਰਨ ਸ਼ਹਿਰ ਆਏ ਸੀ ਅਤੇ ਤਰਨ ਤਾਰਨ ਤੋਂ ਆਪਣੇ ਪਿੰਡ ਪਲਾਸੌਰ ਨੂੰ ਵਾਪਸ ਜਾ ਰਹੀਆਂ ਸਨ ਅਤੇ ਉਹ ਵੀ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46 ਯੂ. 3463 ’ਤੇ ਸਵਾਰ ਹੋ ਕੇ ਉਨ੍ਹਾਂ ਦੇ ਪਿੱਛੇ- ਪਿੱਛੇ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਪਲਾਸੌਰ ਨਜ਼ਦੀਕ ਪੁੱਜੇ ਤਾਂ ਪਿੱਛੋ ਇਕ ਤੇਜ ਰਫਤਾਰ ਨਾਲ ਮਿੰਨੀ ਬੱਸ ਨੰਬਰ ਪੀ.ਬੀ. 02 ਏ.ਬੀ. 9976 ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਬੱਸ ਨੂੰ ਚਲਾਉਂਦੇ ਹੋਏ ਬੱਸ ਦੀ ਟੱਕਰ ਐਕਟਿਵਾ ਨੂੰ ਮਾਰ ਦਿੱਤੀ, ਜਿਸ ਕਾਰਨ ਉਸਦੀ ਲੜਕੀ ਅਤੇ ਪਤਨੀ ਦੋਵੇਂ ਐਕਟਿਵਾ ਤੋਂ ਡਿੱਗ ਪਈਆਂ ਅਤੇ ਬੱਸ ਦਾ ਟਾਇਰ ਉਸਦੀ ਪਤਨੀ ਕੁਲਵਿੰਦਰ ਕੌਰ ਦੇ ਉਪਰੋਂ ਦੀ ਲੰਘ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਦੀ ਪਤਨੀ ਨੂੰ ਮਿ੍ਤਕ ਐਲਾਨ ਦਿੱਤਾ। ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਬੱਸ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਔਰਤ ਦਾ ਪੋਸਟਮਾਰਟਮ ਕਰਵਾਉਣ ਤੋ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਹਲਕੇ ਦੇ ਨੌਜਵਾਨਾਂ ਨੇ ਪ੍ਰੋ. ਹਰਪ੍ਰੀਤ ਸਿੰਘ ਕੋਟ ਨਾਲ ਖੜ੍ਹਨ ਦਾ ਲਿਆ ਅਹਿਦ
Ad Position 24