11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੱਟੀ ਸ਼ਹਿਰ ਦੇ ਵਾਰਡ ਨੰਬਰ 9 ਤੋਂ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਪੱਟੀ, 11 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਪਹਿਲਾਂ ਕਿਸੇ ਵੀ ਰਿਵਾਇਤੀ ਪਾਰਟੀ ਨੇ ਨਹੀਂ ਦਿੱਤੀਆਂ। ਖਾਸ ਕਰ ਔਰਤਾਂ ਦਾ ਸਤਿਕਾਰ ਅਤੇ ਸਹੂਲਤ ਪਹਿਲ ਦੇ ਅਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
ਜਸਕੰਵਰ ਸਿੰਘ ਜੱਸਾ ਪੱਟੀ ਨੇ ਕੀਤਾ ਸਵਾਗਤ 12-11-2026
ਪੱਟੀ, 11 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਪਹਿਲਾਂ ਕਿਸੇ ਵੀ ਰਿਵਾਇਤੀ ਪਾਰਟੀ ਨੇ ਨਹੀਂ ਦਿੱਤੀਆਂ। ਖਾਸ ਕਰ ਔਰਤਾਂ ਦਾ ਸਤਿਕਾਰ ਅਤੇ ਸਹੂਲਤ ਪਹਿਲ ਦੇ ਅਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਇਹ ਸ਼ਬਦ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਪੱਟੀ ਸ਼ਹਿਰ ਦੀ ਵਾਰਡ ਨੰਬਰ 9 ਵਿਚ ਅਨੇਕਾਂ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਆਪਣੇ ਸੰਬੋਧਨ ਵਿਚ ਕਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਦੀ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆ ਤੋ ਖੁਸ਼ ਹੋ ਕੇ ਅਨੇਕਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਇਕਜੁੱਟਤਾ ਦਾ ਪ੍ਰਣ ਕੀਤਾ। ਇਸ ਮੌਕੇ ਕੋਮਲਜੀਤ ਸਿੰਘ ਦੇ ਗ੍ਰਹਿ ਵਿਖੇ ਮੌਜ਼ੂਦ ਵਾਰਡ ਦੇ ਕੌਂਸਲਰ ਹਰਜਿੰਦਰ ਸਿੰਘ ਪੱਪੂ, ਜਗਦੀਪ ਸਿੰਘ ਸੋਨੂੰ, ਇੰਦਰਜੀਤ ਸਿੰਘ ਲਾਡਾ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ ਸੰਧੂ, ਸਰਵਨ ਸਿੰਘ, ਹਰਜਿੰਦਰ ਸਿੰਘ, ਡਾ. ਪ੍ਰਭਜਿੰਦਰ ਸਿੰਘ, ਪ੍ਰੇਮ ਸਿੰਘ, ਕਾਬਲ ਸਿੰਘ, ਪਰਗਟ ਸਿੰਘ, ਤਰਸੇਮ ਸਿੰਘ, ਬਚਿੰਦਰ ਸਿੰਘ, ਜੱਬਰ ਪਹਿਲਵਾਨ, ਦਿਲਬਾਗ ਸਿੰਘ, ਪ੍ਰਿਤਪਾਲ ਸਿੰਘ, ਰਮਨਦੀਪ ਸਿੰਘ, ਮੰਗਾ, ਮਮਤਾ ਰਾਣੀ, ਪਰਮਜੀਤ ਕੌਰ, ਨਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਸਮੂਹ ਮੁਹੱਲਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 5 ਪਿਸਤੌਲਾਂ ਅਤੇ ਕਾਰਤੂਸ ਸਮੇਤ ਇਕ ਗੈਂਗਸਟਰ ਗ੍ਰਿਫ਼ਤਾਰ ਅਗਲੀ ਖ਼ਬਰ ਰਸਤੇ ਵਿਚੋਂ ਕਾਰ ਪਾਸੇ ਕਰਨ ’ਤੇ ਧਮਕੀਆਂ ਅਤੇ ਫਾਇਰ ਕੀਤੇ
Ad Position 24