ਪਿੰਡ ਕੈਰੋਂਵਾਲ ਵਿਖੇ ਮਹਿਲਾ ਸ਼ਕਤੀ ਦਾ ਵੱਡਾ ਇਕੱਠ, ਸੈਂਕੜੇ ਮਹਿਲਾਵਾਂ ਨੇ ਫੜਿਆ ਭਾਜਪਾ ਦਾ ਪੱਲਾ
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਕੈਰੋਂਵਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਨਵਾਂ ਹੁਲਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਿਲਾ ਆਗੂ ਜਸਬੀਰ ਕੌਰ ਦੇ ਅਣਥੱਕ ਯਤਨਾਂ ਸਦਕਾ ਸੈਂਕੜੇ ਮਹਿਲਾਵਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਐਸ.
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਕੈਰੋਂਵਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਨਵਾਂ ਹੁਲਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਿਲਾ ਆਗੂ ਜਸਬੀਰ ਕੌਰ ਦੇ ਅਣਥੱਕ ਯਤਨਾਂ ਸਦਕਾ ਸੈਂਕੜੇ ਮਹਿਲਾਵਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਕਾਬਲ ਸਿੰਘ, ਹਰਜੀਤ ਸਿੰਘ ਕੰਗ, ਪਾਰਟੀ ਆਗੂ ਗੁਰਜੰਟ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਈਆਂ ਮਹਿਲਾਵਾਂ ਕੁਲਵੰਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ, ਜਸਬੀਰ ਕੌਰ, ਸ਼ਿੰਦੋ, ਗੁਰਮੀਤ ਕੌਰ, ਸੁਖਵਿੰਦਰ ਕੌਰ ਆਦਿ ਵੱਡੀ ਗਿਣਤੀ ਵਿਚ ਮਹਿਲਾਵਾਂ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਮਹਿਲਾਵਾਂ ਦੀ ਸਮਾਜਿਕ ਅਤੇ ਜਨਤਕ ਜੀਵਨ ਵਿਚ ਸਰਗਰਮ ਭਾਗੀਦਾਰੀ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ। ਮਹਿਲਾ ਸ਼ਕਤੀ ਦੀ ਭਾਗੀਦਾਰੀ ਨਾਲ ਹੀ ਸਮਾਜ ਵਿਚ ਸਕਾਰਾਤਮਕ ਤਬਦੀਲੀ, ਜਾਗਰੂਕਤਾ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਹਿਲਾਵਾਂ ਦੇ ਸਸ਼ਕਤੀਕਰਨ, ਸਵੈ-ਨਿਰਭਰਤਾ, ਸਿੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਮਹਿਲਾਵਾਂ ਨੂੰ ਸਿਰਫ਼ ਵਿਕਾਸ ਦੀਆਂ ਭਾਗੀਦਾਰ ਹੀ ਨਹੀਂ, ਸਗੋਂ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿਚ ਵੀ ਅਹਿਮ ਸਥਾਨ ਮਿਲਣਾ ਚਾਹੀਦਾ ਹੈ। ਸੰਧੂ ਨੇ ਜਸਬੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਪੱਧਰ ’ਤੇ ਮਹਿਲਾਵਾਂ ਨੂੰ ਇਕਜੁੱਟ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਜਨਤਕ ਗਤੀਵਿਧੀਆਂ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੀ ਹਰ ਮਹਿਲਾ ਦਾ ਸਵਾਗਤ ਹੈ । ਅੰਤ ਵਿ ਹਰਜੀਤ ਸਿੰਘ ਸੰਧੂ ਨੇ ਪਾਰਟੀ ਦੇ ਨਵੇਂ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦੇ ਮਾਣ-ਸਨਮਾਨ ਅਤੇ ਭਾਗੀਦਾਰੀ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ।