11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਸ਼ਾ ਕਰਨ ਤੋਂ ਰੋਕਣ ’ਤੇ ਵਿਅਕਤੀ ਦੇ ਮਾਰੀਆਂ ਸੱਟਾਂ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਨਸ਼ਾ ਕਰ ਰਹੇ ਨੌਜਵਾਨਾਂ ਨੂੰ ਰੋਕਣ ’ਤੇ ਨੌਜਵਾਨਾਂ ਵਲੋਂ ਵਿਅਕਤੀ ਅਤੇ ਉਸਦੀ ਮਾਤਾ ਉਪਰ ਹਮਲਾ ਕਰਕੇ ਵਿਅਕਤੀ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਦਿਨ ਪਹਿਲਾਂ ਉਹ ਮੜੀਆਂ ਵਿਚ ਗਿਆ ਸੀ, ਜਿਥੇ ਜਸਨਦੀਪ ਸਿੰਘ ਉਰਫ ਆਡਾ ਪੁੱਤਰ ਸੁੱਖਾ ਸਿੰਘ ਅਤੇ ਜੋਬਨਪ੍ਰੀਤ ਸਿੰਘ ਉਰਫ ਚੂਚਾ ਪੁੱਤਰ ਲਖਬੀਰ ਸਿੰਘ ਵਾਸੀਅਨ ਲੁਹਾਰ ਨਸ਼ਾ ਕਰ ਰਹੇ ਸਨ ਤਾਂ ਉਸ ਵਲੋਂ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਸ਼ਾ ਕਰ ਰਹੇ ਉਕਤ ਨੌਜਵਾਨ ਉਸ ਨਾਲ ਮਾੜੀ ਚੰਗਾ ਬੋਲਣ ਲੱਗ ਪਏ ਅਤੇ ਉਹ ਘਰ ਵਾਪਿਸ ਆ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਨਸ਼ਾ ਕਰ ਰਹੇ ਨੌਜਵਾਨਾਂ ਨੂੰ ਰੋਕਣ ’ਤੇ ਨੌਜਵਾਨਾਂ ਵਲੋਂ ਵਿਅਕਤੀ ਅਤੇ ਉਸਦੀ ਮਾਤਾ ਉਪਰ ਹਮਲਾ ਕਰਕੇ ਵਿਅਕਤੀ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਦਿਨ ਪਹਿਲਾਂ ਉਹ ਮੜੀਆਂ ਵਿਚ ਗਿਆ ਸੀ, ਜਿਥੇ ਜਸਨਦੀਪ ਸਿੰਘ ਉਰਫ ਆਡਾ ਪੁੱਤਰ ਸੁੱਖਾ ਸਿੰਘ ਅਤੇ ਜੋਬਨਪ੍ਰੀਤ ਸਿੰਘ ਉਰਫ ਚੂਚਾ ਪੁੱਤਰ ਲਖਬੀਰ ਸਿੰਘ ਵਾਸੀਅਨ ਲੁਹਾਰ ਨਸ਼ਾ ਕਰ ਰਹੇ ਸਨ ਤਾਂ ਉਸ ਵਲੋਂ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਸ਼ਾ ਕਰ ਰਹੇ ਉਕਤ ਨੌਜਵਾਨ ਉਸ ਨਾਲ ਮਾੜੀ ਚੰਗਾ ਬੋਲਣ ਲੱਗ ਪਏ ਅਤੇ ਉਹ ਘਰ ਵਾਪਿਸ ਆ ਗਿਆ। 24 ਅਕਤੂਬਰ ਨੂੰ ਉਹ ਆਪਣੇ ਦੋਸਤ ਪ੍ਰੇਮ ਸਿੰਘ ਨੂੰ ਉਸਦੇ ਘਰ ਛੱਡਣ ਜਾ ਰਿਹਾ ਸੀ ਤਾਂ ਉਸ ਨਾਲ ਉਸਦ ਮਾਤਾ ਪ੍ਰਮਜੀਤ ਕੌਰ ਵੀ ਸੀ ਤਾਂ ਜਦੋਂ ਉਹ ਮਾਤਾ ਰਾਣੀ ਮੰਦਰ ਨਜਦੀਕ ਪੁੱਜੇ ਤਾਂ ਉਕਤ ਦੋਵਾਂ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰ ਦਿੱਤੀਆਂ। ਉਸਦੀ ਮਾਤਾ ਪਰਮਜੀਤ ਕੌਰ ਨਾਲ ਵੀ ਖਿੱਚਥੂਹ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਕਤ ਸਾਰੀ ਸਾਜਿਸ਼ ਜਸਵੰਤ ਸਿੰਘ ਉਰਫ ਲਵਲੀ ਵਾਸੀ ਲੁਹਾਰ ਦੀ ਸੀ ਕਿਉਂਕਿ ਉਕ ਦੋਵੇ ਨੌਜਵਾਨ ਜਸਵੰਤ ਸਿੰਘ ਲਈ ਮਾੜਾ ਚੰਗਾ ਕੰਮ ਕਰਦੇ ਹਨ। ਜਾਂਚ ਅਧਿਕਾਰੀ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਹਿਰੀਲੀ ਦਵਾਈ ਪੀ ਕੇ ਵਿਅਕਤੀ ਨੇ ਕੀਤੀ ਜੀਵਨ ਲੀਲ੍ਹਾ ਖ਼ਤਮ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ
Ad Position 24