12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੱਜ ਖਹਿਰਾ ਪੈਲੇਸ ਵਿਖੇ ਮਾਵਾਂ-ਧੀਆਂ ਦੀ ਲਲਕਾਰ ਬੈਨਰ ਹੇਠ ਹੋਵੇਗੀ ਔਰਤਾਂ ਦੀ ਇਤਿਹਾਸਕ ਰੈਲੀ - ਰਮਨਦੀਪ ਕੌਰ ਸ਼ੇਰੋਂ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿਚ ਅੱਜ 13 ਨਵੰਬਰ ਨੂੰ ਤਰਨ ਤਾਰਨ ਦੇ ਨਜ਼ਦੀਕੀ ਖਹਿਰਾ ਪੈਲੇਸ ਵਿਖੇ ਬੀਬੀਆਂ ਦੀ ਇਕ ਵਿਸ਼ਾਲ ਰੈਲੀ ਹੋਵੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਆਪਣੇ ਵਿਚਾਰ ਰੱਖਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਬੈਨਰ ਹੇਠ ਕੀਤੀਆਂ ਜਾ ਰਹੀਆਂ ਔਰਤਾਂ ਦੀਆਂ ਰੈਲੀਆਂ ਦੇ ਸੰਬੰਧ ਵਿਚ ਅੱਜ ਸ਼ੁੱਕਰਵਾਰ ਨੂੰ ਖਹਿਰਾ ਪੈਲੇਸ ਵਿਖੇ ਵਿਸ਼ਾਲ ਰੈਲੀ ਹੋਵੇਗੀ।

Ad Position 21
No active advertisement
ਬੀਬੀ ਰਮਨਦੀਪ ਕੌਰ ਸ਼ੇੇਰੋਂ 13-11-2026
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿਚ ਅੱਜ 13 ਨਵੰਬਰ ਨੂੰ ਤਰਨ ਤਾਰਨ ਦੇ ਨਜ਼ਦੀਕੀ ਖਹਿਰਾ ਪੈਲੇਸ ਵਿਖੇ ਬੀਬੀਆਂ ਦੀ ਇਕ ਵਿਸ਼ਾਲ ਰੈਲੀ ਹੋਵੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਆਪਣੇ ਵਿਚਾਰ ਰੱਖਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਬੈਨਰ ਹੇਠ ਕੀਤੀਆਂ ਜਾ ਰਹੀਆਂ ਔਰਤਾਂ ਦੀਆਂ ਰੈਲੀਆਂ ਦੇ ਸੰਬੰਧ ਵਿਚ ਅੱਜ ਸ਼ੁੱਕਰਵਾਰ ਨੂੰ ਖਹਿਰਾ ਪੈਲੇਸ ਵਿਖੇ ਵਿਸ਼ਾਲ ਰੈਲੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕਾ ਖਡੂਰ ਸਾਹਿਬ ਦੀਆਂ ਔਰਤਾਂ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਪਿਛਲੇ ਸਾਢੇ ਚਾਰ ਸਾਲ ਤੋਂ ਵੱਧ ਦੇ ਸਮੇਂ ਵਿਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਨਾਲ ਬਹੁਤ ਸਾਰੇ ਘਰ ਉਜੜ ਗਏ। ‘ਆਪ’ ਸਰਕਾਰ ਨਸ਼ੇ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਔਰਤਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਅਤੇ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਾਈ ਲੜਨ ਲਈ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਵਿਚਾਰ ਰੱਖਣਗੇ। ਉਨ੍ਹਾਂ ਹਲਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿਚ ਸਮੇਂ ਸਿਰ 12 ਵਜੇ ਪਹੁੰਚ ਕੇ ਬੀਬਾ ਹਰਸਿਮਰਤ ਕੌਰ ਦੇ ਵਿਚਾਰ ਸੁਣਨ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਵਲੋਂ ਡਰੋਨਾਂ ਰਾਹੀਂ ਆਈ ਇਕ ਕਿੱਲੋ ਦੇ ਕਰੀਬ ਹੈਰੋਇਨ ਤੇ 75 ਜ਼ਿੰਦਾ ਰੌਂਦ ਬਰਾਮਦ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਧਰਨਾ
Ad Position 24