12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਜਾਣਬੁੱਝ ਕੇ ਰੋਕਣਾ ਲੋਕਤੰਤਰਿਕ ਹੱਕਾਂ ’ਤੇ ਹਮਲਾ - ਭਾਈ ਕੁਲਦਮਨਰੂਪ ਸਿੰਘ ਖ਼ਾਲਸਾ

ਖਡੂਰ ਸਾਹਿਬ, 12 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਹੋ ਰਹੀ ਦੇਰੀ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ ਤਾਂ ਇਹ ਲੋਕਤੰਤਰਿਕ ਪ੍ਰਣਾਲੀ ਅਤੇ ਲੋਕਾਂ ਦੇ ਰਾਜਨੀਤਿਕ ਅਧਿਕਾਰਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਅਤੇ ਹਰ ਰਾਜਨੀਤਿਕ ਜਥੇਬੰਦੀ ਨੂੰ ਸੰਵਿਧਾਨਕ ਦਾਇਰੇ ਅੰਦਰ ਰਹਿੰਦਿਆਂ ਆਪਣੀ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਅਤੇ ਰਾਜਨੀਤਿਕ ਤੌਰ ’ਤੇ ਕੰਮ ਕਰਨ ਦਾ ਹੱਕ ਹੈ।

Ad Position 21
No active advertisement
ਅਜੀਤ ਡੈਸਕ 13-11-2026
ਖਡੂਰ ਸਾਹਿਬ, 12 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਹੋ ਰਹੀ ਦੇਰੀ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ ਤਾਂ ਇਹ ਲੋਕਤੰਤਰਿਕ ਪ੍ਰਣਾਲੀ ਅਤੇ ਲੋਕਾਂ ਦੇ ਰਾਜਨੀਤਿਕ ਅਧਿਕਾਰਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਅਤੇ ਹਰ ਰਾਜਨੀਤਿਕ ਜਥੇਬੰਦੀ ਨੂੰ ਸੰਵਿਧਾਨਕ ਦਾਇਰੇ ਅੰਦਰ ਰਹਿੰਦਿਆਂ ਆਪਣੀ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਅਤੇ ਰਾਜਨੀਤਿਕ ਤੌਰ ’ਤੇ ਕੰਮ ਕਰਨ ਦਾ ਹੱਕ ਹੈ। ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਸੰਬੰਧੀ ਜੇਕਰ ਸਾਰੇ ਲੋੜੀਂਦੇ ਦਸਤਾਵੇਜ਼ ਅਤੇ ਕਾਨੂੰਨੀ ਸ਼ਰਤਾਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਸੰਬੰਧਿਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਬੇਵਜ੍ਹਾ ਦੇਰੀ ਦੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹੋਣਗੇ ਉਮੀਦਵਾਰ ਅਗਲੀ ਖ਼ਬਰ ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਖੋਹ ਕੇ ਵਿਅਕਤੀ ਹੋਏ ਫ਼ਰਾਰ
Ad Position 24