12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫਸਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 13-11-2026
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫਸਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਵੋਟਰ ਸੂਚੀਆਂ ਦੇ ਸੈਟ ਅਤੇ ਪੈਨ ਡਰਾਈਵ ਸੌਂਪਦਿਆਂ ਉਨ੍ਹਾਂ ਦੱਸਿਆ ਕਿ 12 ਨਵੰਬਰ 2026 ਨੂੰ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਡ੍ਰਾਫਟ ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 12 ਨਵੰਬਰ ਤੋਂ 11 ਦਸੰਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਨਵੀਂ ਵੋਟ ਬਨਾਉਣਾ (ਫਾਰਮ ਨੰ: 6) ਵੋਟ ਦੀ ਸੋਧ ਕਰਵਾਉਣਾ (ਫਾਰਮ ਨੰ. 8) ਵੋਟ ਕਟਵਾਉਣਾ (ਫਾਰਮ ਨੰ. 7) ਸ਼ਾਮਿਲ ਹਨ। ਇਹ ਸੂਚੀ ਯੋਗਤਾ ਮਿਤੀ 1-1-2027 ਦੇ ਆਧਾਰ ’ਤੇ ਬਣਾਈ ਜਾ ਰਹੀ ਹੈ। ਇਸ ਲਈ ਕੋਈ ਵੀ ਵਿਅਕਤੀ ਜੋ 1-1-2027 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਉਹ ਵੀ ਆਪਣਾ ਵੋਟ ਬਣਾਉਣ ਲਈ ਫਾਰਮ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ 927 ਪੋਲਿੰਗ ਸਟੇਸ਼ਨਾਂ ਉਪਰ 743377 ਵੋਟਰ ਮੌਜੂਦ ਹਨ। ਉਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਹੋਣ ਲਈ ਫਾਰਮ ਭਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਇਤਰਾਜ ਦਾਅਵਾ ਆਨਲਾਈਨ ਵੋਟਰ ਹੈਲਪਲਾਈਨ ਐਪ/ ਐਨ.ਵੀ.ਐਸ.ਪੀ ਜਾਂ ਫੇਰ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰ, ਬੀ.ਐਲ.ਓਜ਼ ਰਾਹੀਂ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ ਡੀ.ਸੀ. ਤੇ ਏ.ਡੀ.ਸੀ. ਵਲੋਂ ਲਗਾਏ ਸਟਾਰ ਅਗਲੀ ਖ਼ਬਰ ਝਬਾਲ ਦੇ ਇੰਟਰਨੈਸ਼ਨਲ ਪੈਲੇਸ ਵਿਚ ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਜਾਗਰੂਕ ਕਰਨ ਲਈ ਅੱਜ ਪਹੁੰਚਣਗੇ ਬੀਬਾ ਹਰਸਿਮਰਤ ਕੌਰ ਬਾਦਲ -...
Ad Position 24