ਦਵਿੰਦਰ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ
ਡੀ.ਸੀ. ਤੇ ਏ.ਡੀ.ਸੀ. ਵਲੋਂ ਲਗਾਏ ਸਟਾਰ
ਚੋਹਲਾ ਸਾਹਿਬ, 12 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾਅ ਰਹੇ ਇਥੋਂ ਨਜ਼ਦੀਕੀ ਪਿੰਡ ਦੇ ਵਸਨੀਕ ਦਵਿੰਦਰ ਸਿੰਘ ਪਦ ਉਨੱਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਦੀ ਸੁਰੱਖਿਆ ਗਾਰਡ ਵਿਚ ਤਾਇਨਾਤ ਦਵਿੰਦਰ ਸਿੰਘ ਰਾਜੂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਏ.
ਚੋਹਲਾ ਸਾਹਿਬ, 12 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾਅ ਰਹੇ ਇਥੋਂ ਨਜ਼ਦੀਕੀ ਪਿੰਡ ਦੇ ਵਸਨੀਕ ਦਵਿੰਦਰ ਸਿੰਘ ਪਦ ਉਨੱਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਦੀ ਸੁਰੱਖਿਆ ਗਾਰਡ ਵਿਚ ਤਾਇਨਾਤ ਦਵਿੰਦਰ ਸਿੰਘ ਰਾਜੂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਏ.ਡੀ.ਸੀ. (ਜ) ਅਦਿੱਤਿਆ ਸ਼ਰਮਾਂ ਵਲੋਂ ਪਦਉੱਨਤ ਦੀ ਵਧਾਈ ਦਿੰਦੇ ਹੋਏ ਪਦਉੱਨਤ ਦਾ ਸਟਾਰ ਲਗਾਇਆ ਗਿਆ। ਉਨ੍ਹਾਂ ਨੇ ਦਵਿੰਦਰ ਸਿੰਘ ਰਾਜੂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਨੂੰ ਹੋਰ ਵੀ ਤ ਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਤਰੱਕੀਯਾਬ ਹੋਏ ਸਬ ਇੰਸਪੈਕਟਰ ਦਵਿੰਦਰ ਸਿੰਘ ਰਾਜੂ ਨੇ ਡਿਪਟੀ ਕਮਿਸ਼ਨਰ, ਏ.ਡੀ.ਸੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਵਿਸ਼ਵਾਸ਼ ਦਿਵਾਇਆ ਕੇ ਉਹ ਆਪਣੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ।