13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ’ਚ ਰੋਸ ਮੁਜ਼ਾਹਰਾ

ਤਰਨ ਤਾਰਨ, 13 ਨਵੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਐੱਨ.ਐੱਚ.ਐੱਮ. ਯੂਨੀਅਨ ਤਰਨ ਤਾਰਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਸਾਰਾ ਦਿਨ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਐੱਨ.ਐੱਚ.ਐੱਮ. ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਭਰ ਦੀਆਂ ਸਮੂਹ ਐੱਨ.ਐੱਚ.ਐੱਮ. ਯੂਨੀਅਨਾਂ ਵਲੋਂ ਚੰਡੀਗੜ੍ਹ ਸਥਿਤ ਐੱਨ.ਐੱਚ.ਐੱਮ. ਪੰਜਾਬ ਦੇ ਮੁੱਖ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਯੂਨੀਅਨ ਆਗੂਆਂ ਨੂੰ 17 ਨਵੰਬਰ ਨੂੰ ਵਿਸ਼ੇਸ਼ ਕਮੇਟੀ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਨਾਲ ਹੀ ਇਸ ਮੀਟਿੰਗ ਵਿਚ ਐੱਨ.ਐੱਚ.ਐੱਮ. ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਫ਼ੈਸਲਾ ਲੈਣ ਦਾ ਭਰੋਸਾ ਵੀ ਦਿਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਮੁਲਾਜ਼ਮ ਆਪਣੇ ਛੋਟੇ-ਛੋਟੇ ਬੱਚਿਆਂ ਸਮੇਤ ਧਰਨੇ ਵਿਚ ਸ਼ਾਮਿਲ ਹੋਏ ਸਨ ਅਤੇ ਸਾਰਾ ਦਿਨ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟਾਇਆ ਗਿਆ ਸੀ। ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਯੂਨੀਅਨ ਵੱਲੋਂ ਮੁੜ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਸੱਦੇ ’ਤੇ ਸਿਵਲ ਸਰਜਨ ਤਰਨ ਤਾਰਨ ਨੂੰ 17 ਨਵੰਬਰ ਤੱਕ ਹੜਤਾਲ ਤੇ ਕੰਮ ਬੰਦ ਰੱਖਣ ਸੰਬੰਧੀ ਮੰਗ ਪੱਤਰ ਸੌਂਪੇ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਤਾਰੀਖ਼ ਤੱਕ ਵਿਸ਼ੇਸ਼ ਕਮੇਟੀ ਦੀ ਮੀਟਿੰਗ ਨਹੀਂ ਹੁੰਦੀ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ 18 ਨਵੰਬਰ ਨੂੰ ਪੰਜਾਬ ਦੇ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੀ.ਐਚ.ਓ. ਜੈਸਮੀਨ ਕੌਰ, ਡਾ. ਗੁਰਸ਼ਰਨ ਸਿੰਘ, ਤੇਜਿੰਦਰ ਸਿੰਘ, ਕੰਵਲਜੀਤ ਕੌਰ, ਅਰੂਸ਼ ਭੱਲਾ, ਤਰਸੇਮ ਸਿੰਘ, ਸੰਦੀਪ ਸਿੰਘ, ਰਮਨਦੀਪ ਕੌਰ, ਜੁਗਰਾਜ ਸਿੰਘ, ਵਿਦਿਆ ਦੇਵੀ, ਅਮਰਜੀਤ ਕੌਰ, ਵਿਸ਼ਾਲ ਕੁਮਾਰ, ਕੁਲਵੰਤ ਕੌਰ, ਸੁਪ੍ਰੀਤ ਕੌਰ, ਕੋਮਲਜੀਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ, ਗੁਰਪ੍ਰੀਤ ਕੌਰ, ਜਗਦੀਪ ਕੌਰ, ਡਾ. ਅਮਨ, ਯੋਗੇਸ਼ ਗਿੱਲ, ਡਾ. ਸ਼ਰਨ, ਡਾ. ਚੰਦਨ ਸ਼ਰਮਾ, ਤਰੁਣ, ਸੁਮਨ ਸਿੱਧੂ, ਰਵਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ ਅਤੇ ਮਨਿੰਦਰ ਕੌਰ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਚ 16 ਤੋਂ 30 ਨਵੰਬਰ ਤੱਕ ਚੱਲੇਗੀ ‘ਸਵੈ-ਗਣਨਾ ਮੁਹਿੰਮ’ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀਆਂ ਕਾਪੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ
Ad Position 24