ਤਰਨ ਤਾਰਨ ਵਿਚ 16 ਤੋਂ 30 ਨਵੰਬਰ ਤੱਕ ਚੱਲੇਗੀ ‘ਸਵੈ-ਗਣਨਾ ਮੁਹਿੰਮ’
ਤਰਨ ਤਾਰਨ, 13 ਨਵੰਬਰ (ਇਕਬਾਲ ਸਿੰਘ ਸੋਢੀ)–ਜ਼ਿਲ੍ਹਾ ਤਰਨ ਤਾਰਨ ਵਿਚ ਜਨਗਣਨਾ-2027 ਤਹਿਤ ‘ਸਵੈ-ਗਣਨਾ ਮੁਹਿੰਮ’ ਨੂੰ ਲੋਕ ਲਹਿਰ ਬਣਾਉਣ ਅਤੇ ਇਸ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਤਰਨ ਤਾਰਨ ਡਾ. ਅਮਨਦੀਪ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ।
ਸ
ਸਵੈ-ਗਣਨਾ ਮੁਹਿੰਮ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਤਰਨ ਤਾਰਨ ਡਾ. ਅਮਨਦੀਪ ਸਿੰਘ। ਤਸਵੀਰ–ਲਵਲੀ
14-11-2026
ਤਰਨ ਤਾਰਨ, 13 ਨਵੰਬਰ (ਇਕਬਾਲ ਸਿੰਘ ਸੋਢੀ)–ਜ਼ਿਲ੍ਹਾ ਤਰਨ ਤਾਰਨ ਵਿਚ ਜਨਗਣਨਾ-2027 ਤਹਿਤ ‘ਸਵੈ-ਗਣਨਾ ਮੁਹਿੰਮ’ ਨੂੰ ਲੋਕ ਲਹਿਰ ਬਣਾਉਣ ਅਤੇ ਇਸ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਤਰਨ ਤਾਰਨ ਡਾ. ਅਮਨਦੀਪ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 16 ਤੋਂ 30 ਨਵੰਬਰ 2026 ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਹਰੇਕ ਨਾਗਰਿਕ ਤੱਕ ਪਹੁੰਚ ਕਰਨ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਤਾਂ ਜੋ ਸਵੈ-ਗਣਨਾ ਰਾਹੀਂ ਦੇਸ਼ ਦੇ ਵਿਕਾਸ ਅਤੇ ਰਾਸ਼ਟਰ ਨਿਰਮਾਣ ਵਿਚ ਹਰੇਕ ਨਾਗਰਿਕ ਆਪਣਾ ਵੱਡਮੁੱਲਾ ਯੋਗਦਾਨ ਪਾ ਸਕੇ। ਇਸ ਮੀਟਿੰਗ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ)-ਕਮ-ਜ਼ਿਲ੍ਹਾ ਨੋਡਲ ਅਫ਼ਸਰ (ਸਵੈ-ਗਣਨਾ) ਤਰਨ ਤਾਰਨ, ਰਜਿੰਦਰ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫਸਰ-ਕਮ-ਜ਼ਿਲ੍ਹਾ ਨੋਡਲ ਅਫ਼ਸਰ (ਪਬਲਿਸਿਟੀ) ਤਰਨ ਤਾਰਨ ਹਰਦੇਵ ਸਿੰਘ ਆਸੀ, ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ (ਪ੍ਰਾਇਮਰੀ) ਪ੍ਰੇਮ ਸਿੰਘ ਅਤੇ ਬੀਰਿੰਦਰ ਸਿੰਘ ਲਹਿਰੀ ਅਤੇ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ (ਸੈਕੰਡਰੀ) ਬੀਰਿੰਦਰ ਸਿੰਘ ਲਹਿਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਮਨਦੀਪ ਸਿੰਘ ਨੇ ਕਿਹਾ ਕਿ ਸਵੈ-ਗਣਨਾ ਦੇਸ਼ ਦੀਆਂ ਯੋਜਨਾਵਾਂ ਅਤੇ ਭਵਿੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ‘ਆਓ ਸਵੈ-ਗਣਨਾ ਕਰਕੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਈਏ’ ਦੇ ਨਾਅਰੇ ਤਹਿਤ ਜ਼ਿਲ੍ਹੇ ਦੇ ਹਰ ਪਰਿਵਾਰ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਅਤੇ ਸਹਾਇਕ ਨੋਡਲ ਇੰਚਾਰਜਾਂ ਪ੍ਰੇਮ ਸਿੰਘ ਤੇ ਬੀਰਿੰਦਰ ਸਿੰਘ ਲਹਿਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਰਾਹੀਂ ਇਸ ਮੁਹਿੰਮ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਸਕੂਲਾਂ ਵਿਚ ਰੋਜ਼ਾਨਾ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸਵੈ-ਗਣਨਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਸਵੈ-ਗਣਨਾ ਨਾਲ ਸਬੰਧਤ ਵਿਸ਼ੇਸ਼ ਐਕਟ/ਨਾਟਕ ਕਰਵਾਏ ਜਾਣਗੇ, ਤਾਂ ਜੋ ਬੱਚੇ ਆਪਣੇ ਮਾਪਿਆਂ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਵਿਚ ਭਾਗ ਲੈਣ ਲਈ ਪ੍ਰੇਰਿਤ ਕਰ ਸਕਣ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਨੇ ਦੱਸਿਆ ਕਿ ਮੁਹਿੰਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਪਬਲਿਸਿਟੀ ਪਲਾਨ ਤਿਆਰ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਪ੍ਰਮੁੱਖ ਥਾਵਾਂ ’ਤੇ ਹੋਰਡਿੰਗਜ਼, ਬੈਨਰ ਅਤੇ ਫਲੈਕਸ ਲਗਾਏ ਜਾਣਗੇ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵਿਸ਼ੇਸ਼ ਪ੍ਰਚਾਰ ਵੈਨ ਚਲਾਈ ਜਾਵੇਗੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਗਾਤਾਰ ਡਿਜੀਟਲ ਸਮੱਗਰੀ ਸਾਂਝੀ ਕੀਤੀ ਜਾਵੇਗੀ।