13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖੇਮਕਰਨ ਪੁਲਿਸ ਵਲੋਂ ਅਫ਼ੀਮ ਅਤੇ ਪਿਸਟਲ ਬਰਾਮਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਅਫੀਮ ਅਤੇ ਪਿਸਟਲ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਅਤੇ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਖੇਮਕਰਨ ਦੇ ਐੱਸ.

Ad Position 21
No active advertisement
ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਅਫੀਮ ਅਤੇ ਪਿਸਟਲ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਅਤੇ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਖੇਮਕਰਨ ਤੋਂ ਇਕ ਪੈਕੇਟ ਬਰਾਮਦ ਹੋਇਆ ਜਿਸ ਨੂੰ ਜਦੋਂ ਖੋਲ ਕੇ ਚੈਕ ਕੀਤਾ ਗਿਆ ਤਾਂ ਇਸ ਵਿਚੋਂ 569 ਗ੍ਰਾਮ ਅਫੀਮ ਬਰਾਮਦ ਹੋਈ। ਇਸ ਸੰਬੰਧੀ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਣਾ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਮਹਿੰਦੀਪੁਰ ਆਪਣੇ ਪਾਸ ਨਾਜਾਇਜ਼ ਅਸਲਾ ਰੱਖਦਾ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਤਾਂ ਉਕਤ ਵਿਅਕਤੀ ਪੌੜੀਆਂ ਚੜ ਕੇ ਛੱਤ ਰਾਹੀਂ ਦੌੜ ਗਿਆ। ਤਲਾਸ਼ੀ ਦੌਰਾਨ ਘਰ ਵਿਚੋਂ ਇਕ ਪਿਸਟਲ ਕਲੋਕ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਧੂੰਏਂ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰੇ ਭਾਜਪਾ - ਛੱਜਲਵੱਡੀ ਅਗਲੀ ਖ਼ਬਰ ਗੱਡੀ ਦਿਵਾਉਣ ਦਾ ਝਾਂਸਾ ਦੇ ਕੇ ਵਿਅਕਤੀ ਨਾਲ ਮਾਰੀ 1 ਲੱਖ 70 ਹਜ਼ਾਰ ਦੀ ਠੱਗੀ
Ad Position 24