13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਲਕਾ ਖਡੂਰ ਸਾਹਿਬ ਵਿਖੇ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਨਸ਼ੇ ਦੇ ਖ਼ਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿਚ ਹੋਈ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਬੈਨਰ ਹੇਠ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੋਵਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਨੇ ਨਸ਼ੇ ਦੇ ਅਲਾਮਤ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜਿਹਾ ਕਰਨ ਦੀ ਬਜਾਇ ਉਨ੍ਹਾਂ ਨੇ ਇਸਨੂੰ ਏਨਾ ਉਤਸ਼ਾਹਿਤ ਕੀਤਾ ਹੈ ਕਿ ਅੱਜ ਪੰਜਾਬ ਭਰ ਵਿਚ ਨਸ਼ੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ।

Ad Position 21
No active advertisement
ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਕਰਦੇ ਹੋਏ ਬੀਬੀ ਰਮਨਦੀਪ ਕੌਰ ਸੇਰੋਂ। ਰੈਲੀ ਦੌਰਾਨ ਪਹੁੰਚੀਆਂ ਮਹਿਲਾਵਾਂ ਦਾ ਧੰਨਵਾਦ ਕਰਦੇ ਹੋਏ ਬੀਬੀ ਰਮਨਦੀਪ ਕੌਰ ਸੇਰੋਂ। 14-11-2026

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿਚ ਹੋਈ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਬੈਨਰ ਹੇਠ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੋਵਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਨੇ ਨਸ਼ੇ ਦੇ ਅਲਾਮਤ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜਿਹਾ ਕਰਨ ਦੀ ਬਜਾਇ ਉਨ੍ਹਾਂ ਨੇ ਇਸਨੂੰ ਏਨਾ ਉਤਸ਼ਾਹਿਤ ਕੀਤਾ ਹੈ ਕਿ ਅੱਜ ਪੰਜਾਬ ਭਰ ਵਿਚ ਨਸ਼ੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ। ਨਸ਼ਿਆਂ ਦੀ ਇਸ ਅਲਾਮਤ ਨੂੰ ਹਮੇਸ਼ਾਂ ਲਈ ਖਤਮ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਬੀਬੀ ਬਾਦਲ ਨੇ ਕਿਹਾ ਕਿ ਪਹਿਲਾਂ ਜਦੋਂ ਉਹ ਪਿੰਡਾਂ ਦਾ ਦੌਰਾ ਕਰਦੀਆਂ ਸਨ ਤਾਂ ਔਰਤਾਂ ਸਾਫ਼ ਪਾਣੀ ਅਤੇ ਡਾਕਟਰੀ ਸਹੂਲਤਾਂ ਅਤੇ ਸਕੂਲਾਂ ਦੀ ਮੰਗ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ, ਕਿਉਂਕਿ ਇਹ ਇਕ ਪੂਰੀ ਪੀੜ੍ਹੀ ਨੂੰ ਤਬਾਹ ਕਰ ਰਿਹਾ ਹੈ। ਔਰਤਾਂ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਡਰਦੀਆਂ ਹਨ, ਉਹ ਨਸ਼ੀਲੇ ਪਦਾਰਥਾਂ ਦੇ ਵਪਾਰੀਆਂ ਦਾ ਪਰਦਾਫਾਸ਼ ਕਰਨ ਤੋਂ ਡਰਦੀਆਂ ਹਨ, ਕਿਉਂਕਿ ਇਹ ਸਰਕਾਰ ਮੁਖਬਰਾਂ ਨੂੰ ਡਰਾਉਂਦੀ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਅਪਰਾਧੀਆਂ ਨੂੰ ਬਚਾਉਂਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਨਜਿੱਠਣ ਲਈ ਮਾਈ ਭਾਗੋ ਦੀ ਫੌਜ ਬਣਾਈ ਹੈ, ਉਨ੍ਹਾਂ ਨੇ ਇਸਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਤਸਕਰਾਂ ਨਾਲ ਨਜਿੱਠਣ ਲਈ ਆਪਣੇ-ਆਪਣੇ ਪਿੰਡਾਂ ਵਿਚ ਜਥੇ ਬਣਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਡਰੱਗ ਮਾਫੀਆ ਵਿਰੁੱਧ ਕਾਰਵਾਈ ਕਰਨ ਲਈ ਇਕ ਮਹਿਲਾ ਡੀ.ਜੀ.ਪੀ. ਦੀ ਅਗਵਾਈ ਵਿਚ ਇਕ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਮਾਈ ਭਾਗੋ ਕੀ ਫੌਜ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੀਲੇ ਪਦਾਰਥਾਂ ਦੇ ਵਪਾਰੀਆਂ ਦੇ ਨਾਲ-ਨਾਲ ਉਨ੍ਹਾਂ ਦੀ ਰੱਖਿਆ ਕਰਨ ਵਾਲਿਆਂ ਦਾ ਰਿਕਾਰਡ ਰੱਖਣ। ਅਸੀਂ ਸਾਰੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਾਂਗੇ। ਬੀਬਾ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਨਸ਼ੇ ਦੇ ਆਦੀ ਲੋਕਾਂ ਲਈ ਇਕ ਪੁਨਰਵਾਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਵੀਂ ਸ਼ੁਰੂਆਤ ਕਰਨ ਲਈ ਹੁਨਰ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਕ ਨਵਾਂ ਕਾਨੂੰਨ ਲਾਗੂ ਕੀਤਾ ਜਾਵੇਗਾ, ਜੋ ਨਸ਼ੇ ਦੇ ਅਪਰਾਧੀਆਂ ਨੂੰ ਦਸ ਸਾਲਾਂ ਲਈ ਜ਼ਮਾਨਤ ਦੇਣ ਤੋਂ ਇਨਕਾਰ ਕਰੇਗਾ, ਉਨ੍ਹਾਂ ਦੀ ਜਾਇਦਾਦ ਜ਼ਬਤ ਕਰੇਗਾ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਇਕ ਨਵਾਂ ਕਾਨੂੰਨ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਥਿਤੀ ਲਈ ਸਿੱਧੇ ਤੌਰ ’ਤੇ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸੇ ਵਿਚ ਲੈ ਕੇ ਜਿੱਤ ਹਾਸਲ ਕਰਨ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇ ਜਾਣ ਤਾਂ ਜੋ ਪਾਰਟੀ ਇੱਕਜੁੱਟ ਹੋ ਕੇ ਚੋਣਾਂ ਲੜ ਸਕੇ ਅਤੇ ਬਹੁਮਤ ਹਾਸਲ ਕਰ ਸਕੇ। ਉਨ੍ਹਾਂ ਆਗੂਆਂ ਨੂੰ ਹੁਣ ਤੋਂ ਹੀ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਿਆਰੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਸਚਿਨ ਪਾਇਲਟ ਅਤੇ ਸੂਰਜ ਠਾਕੁਰ ਨੇ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਤੋਂ ਭੱਜੀ ਝਾੜੂ ਸਰਕਾਰ ਦਾ ਤੀਲਾ-ਤੀਲਾ ਕਰਨ ਲਈ ਪੰਜਾਬ ਦੇ ਲੋਕ ਬੇਹੱਦ ਉਤਾਵਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਅਤੇ ਨਲਾਇਕੀ ਕਰਕੇ ਪੰਜਾਬ ਵਿਚ ਕਾਨੂੰਨ ਵਿਵਸਥਾ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ, ਵਪਾਰੀਆਂ ਦੀਆਂ ਚਿੰਤਾਵਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਸਲੇ ਅੱਜ ਵੀ ਗੰਭੀਰ ਚੁਣੌਤੀਆਂ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਹਰ ਵਰਗ ਦੀਆਂ ਮੁਸ਼ਕਿਲਾਂ ਦੂਰ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਉਨ੍ਹਾਂ ਵਾਅਦਿਆਂ ਅਨੁਸਾਰ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਹੁਣ ਸਰਕਾਰ ਤੋਂ ਸਵਾਲ ਪੁੱਛ ਰਹੀ ਹੈ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਦਾ ਕੀ ਬਣਿਆ ਅਤੇ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਕਿਉਂ ਹੋਈ ਹੈ। ਸਚਿਨ ਪਾਇਲਟ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਸੂਬੇ ਨੂੰ ਵਿਕਾਸ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰੇਗੀ ਅਤੇ ਸੂਬੇ ਵਿਚ ਇਕ ਮਜ਼ਬੂਤ ਕਾਂਗਰਸ ਸਰਕਾਰ ਦਾ ਗਠਨ ਕਰੇਗੀ। ਮੀਟਿੰਗ ਦੌਰਾਨ ਹਲਕਿਆਂ ਦੇ ਵੱਖ-ਵੱਖ ਸੀਨੀਅਰ ਆਗੂਆਂ ਨਾਲ ਬੰਦ ਕਮਰਾ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਆਪਣੇ-ਆਪਣੇ ਹਲਕਿਆਂ ਦੀ ਸਥਿਤੀ, ਪਾਰਟੀ ਨੂੰ ਦਰਪੇਸ਼ ਚੁਣੌਤੀਆਂ ਅਤੇ ਜਥੇਬੰਦਕ ਮਜ਼ਬੂਤੀ ਲਈ ਸੁਝਾਅ ਪੇਸ਼ ਕੀਤੇ ਇਸ ਮੌਕੇ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ , ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ, ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ, ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ, ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ, ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ, , ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ, ਦਵਿੰਦਰ ਸਿੰਘ ਲਾਲੀ ਢਾਲਾ, ਅਵਤਾਰ ਸਿੰਘ ਤਨੇਜਾ, ਮਨਿੰਦਰਪਾਲ ਸਿੰਘ ਪਲਾਸੌਰ, ਕਰਨਬੀਰ ਸਿੰਘ ਬੁਰਜ, ਜਗਤਾਰ ਸਿੰਘ ਬੁਰਜ, ਪੰਜਾਬ ਸਿੰਘ ਆਸਲ, ਹਰਪ੍ਰੀਤ ਸਿੰਘ ਸੰਧੂ ਪੱਟੀ, ਸੁਖਬੀਰ ਸਿੰਘ ਬਿੱਲੂ ਸ਼ਹੀਦ, ਕੀਰਤਨਬੀਰ ਸਿੰਘ ਖਡੂਰ ਸਾਹਿਬ, ਪ੍ਰਦੀਪ ਚੋਪੜਾ ਫਤਿਆਬਾਦ ਆਦਿ ਹਾਜ਼ਰ ਸਨ। ਅਖ਼ੀਰ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ, ਸਹਿ ਇੰਚਾਰਜ ਸੂਰਜ ਠਾਕੁਰ ਅਤੇ ਸੀਨੀਅਰ ਲੀਡਰਸ਼ਿਪ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅਮਨਪ੍ਰੀਤ ਸਿੰਘ ਨੇ ਐਸ.ਡੀ.ਐਮ. ਤਰਨ ਤਾਰਨ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਮੈਰਿਟ ਦੇ ਆਧਾਰ ’ਤੇ ਹੀ ਮਿਲੇਗੀ ਟਿਕਟ, ਕਿਸੇ ਦੀ ਸਿਫ਼ਾਰਸ਼ ਜਾਂ ਰਿਸ਼ਤੇਦਾਰੀ ਨਹੀਂ ਚੱਲੇਗੀ - ਸਚਿਨ ਪਾਇਲਟ
Ad Position 24