ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
ਫਤਿਆਬਾਦ 13 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਪੰਡਿਤ ਜਵਾਹਰ ਨਹਿਰੂ ਬਾਰੇ ਜਾਣਕਾਰੀ ਦਿੱਤੀ ਕਿ ਪੰਡਿਤ ਜਵਾਹਰ ਲਾਲ ਨਹਿਰੂ ਜੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ।
ਫਤਿਆਬਾਦ 13 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਪੰਡਿਤ ਜਵਾਹਰ ਨਹਿਰੂ ਬਾਰੇ ਜਾਣਕਾਰੀ ਦਿੱਤੀ ਕਿ ਪੰਡਿਤ ਜਵਾਹਰ ਲਾਲ ਨਹਿਰੂ ਜੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ। ਉਨ੍ਹਾਂ ਨੇ ਦੱਸਿਆ ਕਿ ਪੰਡਿਤ ਜਵਾਹਰ ਨਾਲ ਨਹਿਰੂ ਜੀ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸੀ ਇਸ ਕਰਕੇ 14 ਨਵੰਬਰ ਨੂੰ ਉਨ੍ਹਾਂ ਦਾ ਜਨਮ ਦਿਹਾੜਾ ਬਾਲ ਦਿਵਸ ਦੇ ਰੂਪ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ’ਤੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੂੰ ਚਾਕਲੇਟ ਵੰਡੀਆਂ ਗਈਆਂ। ਬੱਚਿਆਂ ਦੇ ਚਿਹਰਿਆਂ ’ਤੇ ਉਤਸ਼ਾਹ ਦੇਖਣ ਯੋਗ ਸੀ। ਇਸ ਮੌਕੇ ਬੱਚਿਆਂ ਨੂੰ ਐਨਕਾਂ ਉੱਪਰ ਚਿਲਡਰਨ ਡੇ ਲਿਖ ਕੇ ਪਹਿਨਾਈਆਂ ਗਈਆਂ, ਜਿਸ ਨਾਲ ਸਮਾਗਮ ਹੋਰ ਵੀ ਦਿਲਚਸਪ ਅਤੇ ਯਾਦਗਾਰ ਬਣ ਗਿਆ। ਬੱਚਿਆਂ ਨੇ ਇਸ ਗਤੀਵਿਧੀ ਵਿਚ ਬੜੇ ਚਾਅ ਨਾਲ ਭਾਗ ਲਿਆ। ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੁਸ਼ੀ ਪਿਆਰ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ ਕੀਮਤਾਂ ਨਾਲ ਜੋੜਨਾ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।