ਪਰਿਵਾਰ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਕੁਝ ਵਿਅਕਤੀਆਂ ਵਲੋਂ ਔਰਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ, ਘਰ ਦੇ ਸਮਾਨ ਦੀ ਭੰਨਤੋੜ ਕਰਨ, ਨਗਦੀ ਅਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ 15 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਰਾਜਬੀਰ ਕੌਰ ਪਤਨੀ ਲੇਟ ਸੁਖਰਾਜ ਸਿੰਘ ਵਾਸੀ ਸੇਰੋਂ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਨਵੰਬਰ ਨੂੰ ਰਾਤ ਸਮੇਂ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਉਸ ਦੇ ਘਰ ਦੇ ਬਾਹਰ ਜਰਮਨ ਸਿੰਘ ਪੁੱਤਰ ਬਲਦੇਵ ਸਿੰਘ, ਵਿੱਕੀ ਪੁੱਤਰ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਬੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ, ਹਰਪ੍ਰੀਤ ਸਿੰਘ ਉਰਫ ਹੈਪੋ ਪੁੱਤਰ ਹਰਭਜਨ ਸਿੰਘ, ਸਾਜਨ ਸਿੰਘ ਪੁੱਤਰ ਹਰਜਿੰਦਰ ਸਿੰਘ, ਰਾਵਣ ਸਿੰਘ ਪੁੱਤਰ ਜਸਬੀਰ ਸਿੰਘ, ਭਿੰਦਰ ਸਿੰਘ ਪੁੱਤਰ ਜਸਬੀਰ ਸਿੰਘ, ਢਿੱਡਲ ਪੁੱਤਰ ਗੋਰੀ, ਰਾਜਾ ਪੁੱਤਰ ਬਲਜੀਤ ਸਿੰਘ ਉਰਫ ਟੋਨੀ, ਮੁਹੱਬਤ ਸਿੰਘ ਪੁੱਤਰ ਤਰਸੇਮ ਸਿੰਘ, ਬਾਊ ਪੁੱਤਰ ਤਰਸੇਮ ਸਿੰਘ, ਸੋਨੂੰ ਸਿੰਘ ਪੁੱਤਰ ਤਰਸੇਮ ਸਿੰਘ, ਸਾਹਿਲ ਸਿੰਘ ਪੁੱਤਰ ਸੁੱਖਾ ਸਿੰਘ ਤੋਂ ਇਲਾਵਾ 5-6 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਘਰ ਵਿਚ ਪਏ ਸਮਾਨ ਦੀ ਭੰਨਤੋੜ ਕੀਤੀ, ਕੰਧਾਂ ਵਿਚ ਗੋਲੀਆਂ ਮਾਰੀਆਂ ਅਤੇ ਉਸ ਦੇ ਦਿਓਰ ਗੱਜਣ ਸਿੰਘ ਅਤੇ ਰਣਜੀਤ ਸਿੰਘ ਦੇ ਘਰਾਂ ਦੀ ਵੀ ਭੰਨਤੋੜ ਕੀਤੀ।
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਕੁਝ ਵਿਅਕਤੀਆਂ ਵਲੋਂ ਔਰਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ, ਘਰ ਦੇ ਸਮਾਨ ਦੀ ਭੰਨਤੋੜ ਕਰਨ, ਨਗਦੀ ਅਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ 15 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਰਾਜਬੀਰ ਕੌਰ ਪਤਨੀ ਲੇਟ ਸੁਖਰਾਜ ਸਿੰਘ ਵਾਸੀ ਸੇਰੋਂ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਨਵੰਬਰ ਨੂੰ ਰਾਤ ਸਮੇਂ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਉਸ ਦੇ ਘਰ ਦੇ ਬਾਹਰ ਜਰਮਨ ਸਿੰਘ ਪੁੱਤਰ ਬਲਦੇਵ ਸਿੰਘ, ਵਿੱਕੀ ਪੁੱਤਰ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਬੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ, ਹਰਪ੍ਰੀਤ ਸਿੰਘ ਉਰਫ ਹੈਪੋ ਪੁੱਤਰ ਹਰਭਜਨ ਸਿੰਘ, ਸਾਜਨ ਸਿੰਘ ਪੁੱਤਰ ਹਰਜਿੰਦਰ ਸਿੰਘ, ਰਾਵਣ ਸਿੰਘ ਪੁੱਤਰ ਜਸਬੀਰ ਸਿੰਘ, ਭਿੰਦਰ ਸਿੰਘ ਪੁੱਤਰ ਜਸਬੀਰ ਸਿੰਘ, ਢਿੱਡਲ ਪੁੱਤਰ ਗੋਰੀ, ਰਾਜਾ ਪੁੱਤਰ ਬਲਜੀਤ ਸਿੰਘ ਉਰਫ ਟੋਨੀ, ਮੁਹੱਬਤ ਸਿੰਘ ਪੁੱਤਰ ਤਰਸੇਮ ਸਿੰਘ, ਬਾਊ ਪੁੱਤਰ ਤਰਸੇਮ ਸਿੰਘ, ਸੋਨੂੰ ਸਿੰਘ ਪੁੱਤਰ ਤਰਸੇਮ ਸਿੰਘ, ਸਾਹਿਲ ਸਿੰਘ ਪੁੱਤਰ ਸੁੱਖਾ ਸਿੰਘ ਤੋਂ ਇਲਾਵਾ 5-6 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਘਰ ਵਿਚ ਪਏ ਸਮਾਨ ਦੀ ਭੰਨਤੋੜ ਕੀਤੀ, ਕੰਧਾਂ ਵਿਚ ਗੋਲੀਆਂ ਮਾਰੀਆਂ ਅਤੇ ਉਸ ਦੇ ਦਿਓਰ ਗੱਜਣ ਸਿੰਘ ਅਤੇ ਰਣਜੀਤ ਸਿੰਘ ਦੇ ਘਰਾਂ ਦੀ ਵੀ ਭੰਨਤੋੜ ਕੀਤੀ। ਰਣਜੀਤ ਸਿੰਘ ਦੇ ਲੜਕੇ ਹੁਸਨਪ੍ਰੀਤ ਸਿੰਘ ਦੇ ਸਿਰ ਵਿਚ ਸੱਟਾਂ ਮਾਰੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਲਿਾਵਾ ਉਸ ਦੇ ਘਰ ਵਿਚ ਪਈ ਅਲਮਾਰੀ ਦੀ ਭੰਨਤੋੜ ਕਰਕੇ ਉਸ ਵਿਚੋਂ ਸੋਨੇ ਦੇ ਗਹਿਣੇ ਅਤੇ 15 ਹਜ਼ਾਰ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।