13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਿੰਡ ਕਸੇਲ ਵਿਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਜਪਾ ਦਾ ਪੱਲਾ ਫੜਿਆ

ਝਬਾਲ, 13 ਨਵੰਬਰ (ਸੁਖਦੇਵ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਕਸੇਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਨਵੀਂ ਸੰਗਠਨਾਤਮਕ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੈਂਬਰ ਬਲਵੰਤ ਸਿੰਘ, ਅਮਰਦੀਪ ਸਿੰਘ, ਬਾਬਾ ਗੁਰਜੀਤ ਸਿੰਘ, ਬਾਬਾ ਗੁਰਮੁਖ ਸਿੰਘ, ਸਰਦਾਰ ਇੰਦਰ ਸਿੰਘ, ਰਾਜਵਿੰਦਰ ਸਿੰਘ, ਸੁਖਵੰਤ ਸਿੰਘ, ਰਜਵੰਤ ਸਿੰਘ, ਮੁਖਤਾਰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਵਿਅਕਤੀਆਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ।

Ad Position 21
No active advertisement
ਪਿੰਡ ਕਸੇਲ ਵਿਖੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਭਾਜਪਾ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ। ਤਸਵੀਰ–ਸੁਖਦੇਵ ਸਿੰਘ 14-11-2026
ਝਬਾਲ, 13 ਨਵੰਬਰ (ਸੁਖਦੇਵ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਕਸੇਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਨਵੀਂ ਸੰਗਠਨਾਤਮਕ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੈਂਬਰ ਬਲਵੰਤ ਸਿੰਘ, ਅਮਰਦੀਪ ਸਿੰਘ, ਬਾਬਾ ਗੁਰਜੀਤ ਸਿੰਘ, ਬਾਬਾ ਗੁਰਮੁਖ ਸਿੰਘ, ਸਰਦਾਰ ਇੰਦਰ ਸਿੰਘ, ਰਾਜਵਿੰਦਰ ਸਿੰਘ, ਸੁਖਵੰਤ ਸਿੰਘ, ਰਜਵੰਤ ਸਿੰਘ, ਮੁਖਤਾਰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਵਿਅਕਤੀਆਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਅਜਿਹੀ ਵਿਚਾਰਧਾਰਾ ਵਾਲੀ ਪਾਰਟੀ ਹੈ, ਜੋ ਰਾਸ਼ਟਰ ਦੀ ਏਕਤਾ, ਅਖੰਡਤਾ, ਵਿਕਾਸ, ਲੋਕ ਸੇਵਾ ਅਤੇ ਹਰ ਵਰਗ ਦੀ ਭਲਾਈ ਨੂੰ ਆਪਣਾ ਮੁੱਖ ਉਦੇਸ਼ ਮੰਨਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਕਾਬਲ ਸਿੰਘ, ਹਰਪਾਲ ਸਿੰਘ, ਕਸ਼ਮੀਰੀ ਲਾਲ, ਲਖਵਿੰਦਰ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸੂਬੇ ਦੇ ਭਵਿੱਖ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀ ਖੁਸ਼ਹਾਲੀ, ਵਪਾਰੀਆਂ ਦੀ ਤਰੱਕੀ, ਉਦਯੋਗਾਂ ਦੇ ਵਿਕਾਸ ਅਤੇ ਸੂਬੇ ਵਿਚ ਅਮਨ-ਸ਼ਾਂਤੀ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੇ ਹਨ। ਸੰਧੂ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਭਾਜਪਾ ਪਰਿਵਾਰ ਵਿਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਾਰਿਆਂ ਦੇ ਤਜਰਬੇ, ਸਹਿਯੋਗ ਅਤੇ ਸਮਰਪਣ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਅੰਤ ਵਿਚ ਉਨ੍ਹਾਂ ਕਿਹਾ ਕਿ ਪਿੰਡ ਕਸੇਲ ਵਿਚ ਹੋਈ ਇਹ ਸ਼ਮੂਲੀਅਤ ਪਾਰਟੀ ਲਈ ਖੁਸ਼ੀ ਦਾ ਵਿਸ਼ਾ ਹੈ। ਉਹ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਉਮੀਦਾਂ ਅਤੇ ਸਮੱਸਿਆਵਾਂ ਨੂੰ ਸਮਝਣ ਲਈ ਵਚਨਬੱਧ ਹਨ। ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਤਰਨਤਾਰਨ ਦੇ ਵਿਕਾਸ ਲਈ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਰਿਵਾਰ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ
Ad Position 24