ਬੀਬੀ ਰਜਨੀ ਸਕੂਲ ਪੱਟੀ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ
ਪੱਟੀ, 13 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਿਰਮੌਰ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਬ
ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕਰਵਾਏ ਗਏ ਸਾਲਾਨਾ ਖੇਡ ਸਮਾਰੋਹ ਦੌਰਾਨ ਜੇਤੂ ਵਿਦਿਆਰਥੀਆਂ ਨਾਲ ਹੋਏ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਹੋਰ ਮਹਿਮਾਨ। ਤਸਵੀਰ: ਖਹਿਰਾ
14-11-2026
ਪੱਟੀ, 13 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਿਰਮੌਰ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਸੁੱਖਾ ਸਿੰਘ, ਸੇਵਾ ਮੁਕਤ ਪ੍ਰਿੰਸੀ. ਸਤਿੰਦਰਪਾਲ ਸਿੰਘ ਅਤੇ ਸੇਵਾਮੁਕਤ ਏ.ਡੀ.ਸੀ. ਰਣਜੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਅਤੇ ਵਾਲੀਬਾਲ ਵਿਚ ਜੇਤੂ ਰਹੇ ਵਿਦਿਆਰਥੀਆਂ ਤੇ ਟੀਮ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਸਮੇਤ ਸਮੂਹ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਦੀਆਂ ਹਨ। ਇਸ ਮੌਕੇ ਮਾਨਵਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਖੇਡ ਸਮਾਰੋਹ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਟੀਮ ਭਾਵਨਾ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਅਨੁਸ਼ਾਸਨ, ਮਿਹਨਤ ਅਤੇ ਮਿਲ ਕੇ ਅੱਗੇ ਵਧਣ ਦੀ ਪ੍ਰੇਰਨਾ ਵੀ ਦਿੰਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।