13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਲਕਾ ਪੱਟੀ ਤੋਂ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਸ਼ਾਨ ਨਾਲ ਜਿੱਤਣਗੇ-ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ

ਪੱਟੀ, 13 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਜੋ ਦੂਜੀ ਲਿਸਟ ਜਾਰੀ ਕੀਤੀ ਗਈ ਹੈ ਉਸ ਵਿਚ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਫੈਸਲੇ ਦਾ ਸਵਾਗਤ ਕਰਦਿਆਂ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਮੀਦਵਾਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਵਧਾਈ ਵੀ ਦਿੱਤੀ।

Ad Position 21
No active advertisement
ਅਜੀਤ ਡੈਸਕ 14-11-2026
ਪੱਟੀ, 13 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਜੋ ਦੂਜੀ ਲਿਸਟ ਜਾਰੀ ਕੀਤੀ ਗਈ ਹੈ ਉਸ ਵਿਚ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਫੈਸਲੇ ਦਾ ਸਵਾਗਤ ਕਰਦਿਆਂ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਮੀਦਵਾਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ, ਪੱਟੀ ਹਲਕੇ ਤੋਂ ਸ਼ਾਨ ਨਾਲ ਜਿੱਤਣਗੇ, ਜਿਸ ਤਰ੍ਹਾਂ ਉਨ੍ਹਾਂ ਨੇ ਕੁਸ਼ਤੀ ਦੇ ਅਖਾੜਿਆਂ ਵਿਚ ਆਪਣੀ ਮਿਹਨਤ, ਹਿੰਮਤ ਅਤੇ ਖੇਡ ਪ੍ਰਤਿਭਾ ਸਦਕਾ ਵੱਡੇ-ਵੱਡੇ ਪਹਿਲਵਾਨਾਂ ਨੂੰ ਚਿੱਤ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਨੇ ਕੁਸ਼ਤੀ ਦੇ ਖੇਤਰ ਵਿਚ ਦੇਸ਼-ਵਿਦੇਸ਼ ’ਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ, ਉਸੇ ਤਰ੍ਹਾਂ ਸਿਆਸਤ ਦੇ ਇਸ ਦੰਗਲ ਵਿਚ ਵੀ ਉਹ ਕਾਮਯਾਬ ਰਹਿਣਗੇ। ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਸੀ। ਹੁਣ ਪਾਰਟੀ ਵਲੋਂ ਦੂਜੀ ਸੂਚੀ ਵਿਚ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਉਮੀਦਵਾਰ ਐਲਾਨ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਨਾਲ ਹਲਕਾ ਪੱਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਹਲਕੇ ਦੇ ਵਰਕਰਾ ਤੇ ਆਗੂਆਂ ਸਮੇਤ ਪਾਰਟੀ ਲਈ ਦਿਨ ਰਾਤ ਇਕ ਕਰਕੇ 2027 ’ਚ ਵਿਧਾਨ ਸਭਾ ਹਲਕਾ ਪੱਟੀ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ ਨੇ ਪੱਟੀ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਕੁਸ਼ਤੀ ਦੇ ਦੰਗਲ ’ਚ ਹਮੇਸ਼ਾਂ ਪੱਟੀ ਦਾ ਨਾਂਅ ਉੱਚਾ ਚੁੱਕਿਆ ਹੈ ਤੇ ਪੱਟੀ ਦਾ ਨਾਂਅ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਇਆ ਹੈ ਤੇ ਹੁਣ ਆਪਣਾ ਵੀ ਫਰਜ਼ ਬਣਦਾ ਹੈ ਕਿ ਆਪਾਂ ਰਲ ਮਿਲ ਕੇ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨਸਭਾ ਵਿਚ ਭੇਜੀਏ। ਇਸ ਲਈ ਹੁਣ ਸਮਾਂ ਹੈ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਜੱਸਾ ਪੱਟੀ ਨੂੰ ਕਾਮਯਾਬ ਕਰਨ ਵਿਚ ਆਪਣਾ ਯੋਗਦਾਨ ਪਾਈਏ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਨੂੰ ਬੰਦ ਕਰਾਉਣ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਨਾਕਾਮ - ਹਰਸਿਮਰਤ ਕੌਰ ਬਾਦਲ
Ad Position 24