13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਝਾ ਕਾਲਜ ਫਾਰ ਵੂਮੈਨ ਵਿਖੇ ਈਕੋ ਕਲੱਬ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪ੍ਰਦਰਸ਼ਨੀ ਲਗਾਈ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)– ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਵਿਖੇ ਕਾਲਜ ਦੇ ਈਕੋ ਕਲੱਬ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਪੁਰਾਣੀਆਂ ਅਤੇ ਬੇਕਾਰ ਵਸਤਾਂ ਦੀ ਮੁੜ ਸਿਰਜਣਾ ਕਰਕੇ ਉਨ੍ਹਾਂ ਨੂੰ ਉਪਯੋਗੀ ਅਤੇ ਸਜਾਵਟੀ ਰੂਪ ਦੇਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)– ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਵਿਖੇ ਕਾਲਜ ਦੇ ਈਕੋ ਕਲੱਬ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਪੁਰਾਣੀਆਂ ਅਤੇ ਬੇਕਾਰ ਵਸਤਾਂ ਦੀ ਮੁੜ ਸਿਰਜਣਾ ਕਰਕੇ ਉਨ੍ਹਾਂ ਨੂੰ ਉਪਯੋਗੀ ਅਤੇ ਸਜਾਵਟੀ ਰੂਪ ਦੇਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੀ। ਪ੍ਰਦਰਸ਼ਨੀ ਵਿਚ ਵਿਦਿਆਰਥਣਾਂ ਵਲੋਂ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਸਜਾਵਟੀ ਦੀਵੇ, ਲਾਲਟੈਨਾਂ, ਮੋਮਬੱਤੀਆਂ, ਹੱਥ ਨਾਲ ਕੱਢੀਆਂ ਕਢਾਈ ਵਾਲੀਆਂ ਚਾਦਰਾਂ, ਹੱਥਾਂ ਨਾਲ ਤਿਆਰ ਕੀਤੇ ਸਜਾਵਟੀ ਦ੍ਰਿਸ਼ ਅਤੇ ਪੱਖੀਆਂ ਆਦਿ ਸੁੰਦਰ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਵਿਦਿਆਰਥਣਾਂ ਦੇ ਇਨ੍ਹਾਂ ਰਚਨਾਤਮਕ ਉਪਰਾਲਿਆਂ ਨੇ ਪੁਰਾਣੀਆਂ ਵਸਤਾਂ ਦੀ ਮੁੜ ਵਰਤੋਂ ਅਤੇ ਵਾਤਾਵਰਣ-ਅਨੁਕੂਲ ਸਜਾਵਟ ਦਾ ਸੁੰਦਰ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਹਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਸਾਨੂੰ ਪਲਾਸਟਿਕ ਦੀ ਵਰਤੋਂ ਘਟਾ ਕੇ ਪੁਰਾਣੀਆਂ ਵਸਤਾਂ ਦੀ ਪੁਨਰ-ਸਿਰਜਣਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਰਚਨਾਤਮਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਵਿਦਿਆਰਥਣਾਂ ਵਿਚ ਸਿਰਜਣਾਤਮਕ ਸੋਚ ਅਤੇ ਹੁਨਰ ਨੂੰ ਵੀ ਵਿਕਸਤ ਕਰਦੀਆਂ ਹਨ। ਇਹ ਪ੍ਰਦਰਸ਼ਨੀ ਵਿਦਿਆਰਥਣਾਂ ਲਈ ਆਪਣੀ ਕਲਾ ਅਤੇ ਪ੍ਰਤਿਭਾ ਨੂੰ ਉਜਾਗਰ ਕਰਨ ਦਾ ਇਕ ਮਹੱਤਵਪੂਰਨ ਮੰਚ ਸਾਬਤ ਹੋਈ ਅਤੇ ਇਸ ਰਾਹੀਂ ਸਮਾਜ ਨੂੰ ਵਾਤਾਵਰਣ ਦੀ ਸੰਭਾਲ ਅਤੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਦਾ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵੀਪ ਤਹਿਤ ਵਿਦਿਆਰਥੀਆਂ ਨੇ ਲੇਖ ਅਤੇ ਕੁਇਜ਼ ਮੁਕਾਬਲਿਆਂ ਵਿਚ ਲਿਆ ਉਤਸ਼ਾਹ ਨਾਲ ਹਿੱਸਾ ਅਗਲੀ ਖ਼ਬਰ ਔਲਖ ਤੇ ਲਹੌਰੀਆ ਦੀ ਅਗਵਾਈ ’ਚ ਮਾਂਵਾਂ-ਧੀਆਂ ਦੀ ਲਲਕਾਰ ਰੈਲੀ ਲਈ ਗੋਇੰਦਵਾਲ ਸਾਹਿਬ ਤੋਂ ਭਾਰੀ ਜਥਾ ਰਵਾਨਾ
Ad Position 24