14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਤੀਰਥ ਯਾਤਰੀਆਂ ਦੀਆਂ ਬੱਸਾਂ ਨਾਲ ਵਾਪਰੇ ਭਿਆਨਕ ਹਾਦਸੇ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜਾ ਰਹੀਆਂ ਬੱਸਾਂ ਅਤੇ ਇਕ ਮੋਟਰਸਾਈਕਲ ਦਰਮਿਆਨ ਨੌਸ਼ਹਿਰਾ ਪਨੂੰਆਂ ਲਾਗੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਵਿਚ ਕਈ ਯਾਤਰੀਆਂ ਦੀ ਮੌਤ ਅਤੇ ਅਨੇਕਾਂ ਤੀਰਥ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਬੇਹੱਦ ਚਿੰਤਾਜਨਕ ਅਤੇ ਦੁਖਦਾਈ ਹੈ।

Ad Position 21
No active advertisement
ਕਰਨੈਲ ਸਿੰਘ ਪੀਰ ਮੁਹੰਮਦ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜਾ ਰਹੀਆਂ ਬੱਸਾਂ ਅਤੇ ਇਕ ਮੋਟਰਸਾਈਕਲ ਦਰਮਿਆਨ ਨੌਸ਼ਹਿਰਾ ਪਨੂੰਆਂ ਲਾਗੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਵਿਚ ਕਈ ਯਾਤਰੀਆਂ ਦੀ ਮੌਤ ਅਤੇ ਅਨੇਕਾਂ ਤੀਰਥ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਬੇਹੱਦ ਚਿੰਤਾਜਨਕ ਅਤੇ ਦੁਖਦਾਈ ਹੈ। ਪੀਰ ਮੁਹੰਮਦ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਵੇ ਅਤੇ ਹਸਪਤਾਲਾਂ ਵਿਚ ਦਾਖ਼ਲ ਸਾਰੇ ਫੱਟੜ ਯਾਤਰੀਆਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਤੁਰੰਤ ਮੁਫ਼ਤ ਡਾਕਟਰੀ ਸਹਾਇਤਾ ਅਤੇ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਏ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਮੂਹ ਜ਼ਖ਼ਮੀ ਸ਼ਰਧਾਲੂ ਜਲਦ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤਣ।
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਕੌਰ ਸੇਰੋਂ ਦੇ ਹੱਕ ਵਿਚ ਇਤਿਹਾਸਕ ਰੈਲੀ ਹੋਈ - ਵਿਨੋਦ ਕੁਮਾਰ, ਮਨਪ੍ਰੀਤ ਸਿੰਘ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24