ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਮਨਾਇਆ
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ।
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ। ਸਮਾਗਮ ਦੌਰਾਨ ਬੱਚਿਆਂ ਦੇ ਫੈਂਸੀ ਡਰੈੱਸ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਨਵਜੋਤੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਖਵਿੰਦਰ ਕੌਰ, ਐਮ.ਡੀ. ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਮੈਨੇਜਮੈਂਟ ਕਮੇਟੀ ਮੈਂਬਰ ਸ਼੍ਰੀਮਤੀ ਸੰਗੀਤ ਕੌਰ ਅਤੇ ਸਮੂਹ ਸਟਾਫ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।