ਹਲਕਾ ਪੱਟੀ ਤੋਂ ‘ਆਪ’ ਦੇ ਉਮੀਦਵਾਰ ਐਲਾਨੇ ਜਾਣ ’ਤੇ ਜੱਸਾ ਪੱਟੀ ਧਾਰਮਿਕ ਸਥਾਨਾਂ ’ਤੇ ਹੋਏ ਨਤਮਸਤਕ
ਪੱਟੀ, 14 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਵਿਧਾਨ ਸਭਾ ਹਲਕਾ ਪੱਟੀ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜੱਸਾ ਪੱਟੀ ਵਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਗੁਰਦੁਆਰਾ ਬਾਬਾ ਭੱਠ ਸਾਹਿਬ, ਹਰੀ ਹਰ ਰੋਹੀ ਮੰਦਰ ਅਤੇ ਭਗਵਾਨ ਵਾਲਮੀਕਿ ਜੀ ਕੇਂਦਰੀ ਮੰਦਰ ਸਮੇਤ ਸ਼ਹਿਰ ਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਅਤੇ ਮੰਦਰਾਂ ਵਿਖੇ ਮੱਥਾ ਟੇਕਿਆ।
ਪੱਟੀ, 14 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਵਿਧਾਨ ਸਭਾ ਹਲਕਾ ਪੱਟੀ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜੱਸਾ ਪੱਟੀ ਵਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਗੁਰਦੁਆਰਾ ਬਾਬਾ ਭੱਠ ਸਾਹਿਬ, ਹਰੀ ਹਰ ਰੋਹੀ ਮੰਦਰ ਅਤੇ ਭਗਵਾਨ ਵਾਲਮੀਕਿ ਜੀ ਕੇਂਦਰੀ ਮੰਦਰ ਸਮੇਤ ਸ਼ਹਿਰ ਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਅਤੇ ਮੰਦਰਾਂ ਵਿਖੇ ਮੱਥਾ ਟੇਕਿਆ। ਉਪਰੰਤ ਜੱਸਾ ਪੱਟੀ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਕੇ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਜੱਸਾ ਪੱਟੀ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ।