ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 19 ਲੱਖ ਦੀ ਠੱਗੀ
ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ ਸਾਢੇ 19 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇਮਕਰਨ ਵਿਖੇ ਜਸਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਦੂਹਲ ਕੋਹਨਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਨਬੀਰ ਸਿੰਘ ਮੰਨਾ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਉਸ ਨੂੰ ਵਿਦੇਸ਼ ਜਾਣ ਦੇ ਨਾਂਅ ’ਤੇ ਉਸ ਪਾਸੋਂ ਸਾਢੇ 19 ਲੱਖ ਰੁਪਏ ਲੈ ਕੇ ਵਿਦੇਸ਼ ਨਾ ਭੇਜ ਕੇ ਠੱਗੀ ਮਾਰੀ ਹੈ।
ਅਜੀਤ ਡੈਸਕ
15-11-2026