15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖਡੂਰ ਸਾਹਿਬ ਦੀ ਪੰਥਕ ਪਛਾਣ ਅਤੇ ਵੋਟਰਾਂ ਦੀਆਂ ਭਾਵਨਾਵਾਂ ਨੂੰ ਲੈ ਕੇ ਸੰਜੇ ਸਿੰਘ ਨਾਲ ਸਕੱਤਰ ਸਿੰਘ ਸੰਧੂ ਦੀ ਅਹਿਮ ਮੁਲਾਕਾਤ

ਮੀਆਵਿੰਡ, 14 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)– ਪੰਜਾਬ ਐਨ. ਆਰ.

Ad Position 21
No active advertisement
ਅਜੀਤ ਡੈਸਕ 15-11-2026
ਮੀਆਵਿੰਡ, 14 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)– ਪੰਜਾਬ ਐਨ.ਆਰ.ਆਈ. ਕਮਿਸ਼ਨ ਦੇ ਡਾਇਰੈਕਟਰ ਸਕੱਤਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਹਲਕਾ ਖਡੂਰ ਸਾਹਿਬ ਦੀ ਸਿਆਸੀ ਸਥਿਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਖਡੂਰ ਸਾਹਿਬ ਹਲਕੇ ਦੀ ਵਿਲੱਖਣ ਪੰਥਕ, ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਵਿਸ਼ੇਸ਼ ਤੌਰ ’ਤੇ ਵਿਚਾਰਿਆ ਗਿਆ। ਸੰਧੂ ਨੇ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਹੋਣ ਕਰਕੇ ਆਪਣੀ ਵਿਸ਼ੇਸ਼ ਪਛਾਣ ਰੱਖਦਾ ਹੈ। ਇਸ ਹਲਕੇ ਦੇ ਵੋਟਰਾਂ ਦੀਆਂ ਧਾਰਮਿਕ ਭਾਵਨਾਵਾਂ, ਪੰਥਕ ਸਰੋਕਾਰਾਂ, ਸਮਾਜਿਕ ਉਮੀਦਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਹਲਕੇ ਦੇ ਵੋਟਰਾਂ ਨਾਲ ਸਿੱਧੇ ਸੰਪਰਕ, ਪਿੰਡ ਪੱਧਰ ‘ਤੇ ਜਥੇਬੰਦਕ ਮਜ਼ਬੂਤੀ, ਨੌਜਵਾਨਾਂ ਦੀ ਭਾਗੀਦਾਰੀ, ਕਿਸਾਨਾਂ ਅਤੇ ਵਪਾਰੀਆਂ ਦੇ ਮਸਲਿਆਂ ਅਤੇ ਐਨ.ਆਰ.ਆਈ ਭਾਈਚਾਰੇ ਦੀ ਭੂਮਿਕਾ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਕੱਤਰ ਸਿੰਘ ਸੰਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰਨ ਦੀ ਆਪਣੀ ਇੱਛਾ ਅਤੇ ਇਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਵੀ ਸੀਨੀਅਰ ਆਗੂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਖਡੂਰ ਸਾਹਿਬ ਦੀ ਪੰਥਕ ਵਿਰਾਸਤ ਦਾ ਸਤਿਕਾਰ ਕਰਦਿਆਂ ਹਲਕੇ ਦੇ ਹਰ ਵਰਗ ਦੀ ਆਵਾਜ਼ ਨੂੰ ਬਣਦਾ ਸਥਾਨ ਦੇਣਾ ਅਤੇ ਲੋਕਾਂ ਨਾਲ ਨਿਰੰਤਰ ਸੰਵਾਦ ਕਾਇਮ ਰੱਖਣਾ ਜ਼ਰੂਰੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਜਥੇਬੰਦਕ ਅਤੇ ਸਿਆਸੀ ਸਰਗਰਮੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਥਿੰਦ ਨੇ ਨਵੇਂ ਡਿਪਟੀ ਕਮਿਸ਼ਨਰ ਤਰਨ ਤਾਰਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 19 ਲੱਖ ਦੀ ਠੱਗੀ
Ad Position 24