15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੈਂਟਰ ਸਕੂਲ ਬਘਿਆੜੀ ਵਿਖੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਝਬਾਲ, 14 ਨਵੰਬਰ (ਸੁਖਦੇਵ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸੈਂਟਰ ਸਕੂਲ ਬਘਿਆੜੀ ਵਿਖੇ ਬੱਚਿਆਂ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਸਕੂਲ ਬਘਿਆੜੀ ਅਧੀਨ ਆਉਂਦੇ 13 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 15-11-2026
ਝਬਾਲ, 14 ਨਵੰਬਰ (ਸੁਖਦੇਵ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸੈਂਟਰ ਸਕੂਲ ਬਘਿਆੜੀ ਵਿਖੇ ਬੱਚਿਆਂ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਸਕੂਲ ਬਘਿਆੜੀ ਅਧੀਨ ਆਉਂਦੇ 13 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਲੋਕ ਗੀਤ ਮੁਕਾਬਲੇ, ਭਾਸ਼ਣ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਬੋਲ ਲਿਖਤ, ਚਿੱਤਰਕਲਾ ਅਤੇ ਪਹਾੜਿਆਂ ਦੇ ਮੁਕਾਬਲੇ ਆਦਿ ਮੁਕਾਬਲੇ ਕਰਵਾਏ ਗਏ। ਸੈਂਟਰ ਹੈਡ ਟੀਚਰ ਮੈਡਮ ਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਸੁੰਦਰ ਲਿਖਾਈ ਪੰਜਾਬੀ ਮੁਕਾਬਲੇ ਵਿਚ ਮਨਸੀਰਤ ਕੌਰ ਠੱਠਾ, ਅੰਗਰੇਜ਼ੀ ਦੇ ਸੁੰਦਰ ਲਿਖਾਈ ਮੁਕਾਬਲੇ ਵਿਚ ਸਿਮਰਨ ਕੌਰ ਝਬਾਲ (ਲੜਕੀਆਂ), ਬੋਲ ਲਿਖਤ ਵਿਚ ਨਵਰਾਜ ਸਿੰਘ ਕੋਟ ਸਿਵਿਆ, ਕਵਿਤਾ ਮੁਕਾਬਲੇ ਵਿਚ ਜਸ਼ਨਦੀਪ ਕੌਰ ਬਘਿਆੜੀ, ਭਾਸ਼ਣ ਮੁਕਾਬਲੇ ਵਿਚ ਕਿਰਨਜੀਤ ਕੌਰ ਦੋਦੇ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਆਮ ਗਿਆਨ ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਠੱਠਾ ਦੀ ਟੀਮ ਜੇਤੂ ਰਹੀ । ਇਸ ਮੌਕੇ ਬਲਾਕ ਸਿੱਖਿਆ ਅਫਸਰ ਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਬੱਚਿਆਂ ਵਿਚ ਛੁਪੀ ਪ੍ਰਤਿਭਾ ਨੂੰ ਨਿਖਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਬਲਾਕ ਕੋਆਰਡੀਨੇਟਰ ਮੈਡਮ ਮਨਦੀਪ ਕੌਰ, ਹੈੱਡ ਟੀਚਰ ਜਰਨੈਲ ਸਿੰਘ ਦੋਦੇ, ਗੁਰਚਰਨ ਸਿੰਘ ਕੋਟ ਸਿਵਿਆ, ਨਵਰੂਪ ਸਿੰਘ, ਗਰਵੇਲ ਸਿੰਘ ਠੱਠਾ, ਹਰਮਨ, ਸਵਿੰਦਰ ਪਾਲ, ਰਮਨਬੀਰ ਦੋਦੇ, ਮੈਡਮ ਭੁਪਿੰਦਰ ਕੌਰ, ਸੀਮਾ ਰਾਣੀ, ਮਨਪ੍ਰੀਤ ਕੌਰ, ਸਰਬਜੀਤ ਕੌਰ, ਨਵਨੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਅਰਮਾਨ’ ਦੇ ਰੰਗਾਂ ਨਾਲ ਸਜਿਆ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਵਿਅਕਤੀ ਨੂੰ ਸੱਟਾਂ ਮਾਰਨ ’ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24