ਲੁਟੇਰੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ
ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ 2 ਅਣਪਛਾਤੇ ਲੁਟੇਰਿਆ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਦਰਸ਼ਨ ਘਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਬੀ.
ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ 2 ਅਣਪਛਾਤੇ ਲੁਟੇਰਿਆ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਦਰਸ਼ਨ ਘਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਬੀ.ਪੀ. ਚੈਕ ਕਰਵਾਉਣ ਲਈ ਸੁਰਿੰਦਰਪਾਲ ਹਸਪਤਾਲ ਜੰਡਿਆਲਾ ਰੋਡ ਤਰਨ ਤਾਰਨ ਵਿਖੇ ਗਈ ਸੀ, ਜਿਥੇ ਉਸਦੇ ਪਿੱਛੇ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਸਦੀ ਪਤਨੀ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।