14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ

ਪੱਟੀ, 14 ਨਵੰਬਰ (ਖਹਿਰਾ, ਕਾਲੇਕੇ)– ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਪੱਟੀ, 14 ਨਵੰਬਰ (ਖਹਿਰਾ, ਕਾਲੇਕੇ)– ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਅਧਿਆਪਕਾਂ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤਾਂ, ਨਾਚ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਰਵਾਇਆ ਵਿਸ਼ੇਸ਼ ਮੈਜਿਕ ਸ਼ੋਅ ਖਿੱਚ ਦਾ ਕੇਂਦਰ ਰਿਹਾ। ਜਾਦੂਗਰ ਵਲੋਂ ਦਿਖਾਏ ਗਏ ਦਿਲਚਸਪ ਅਤੇ ਹੈਰਾਨੀਜਨਕ ਕਰਤੱਬਾਂ ਨੇ ਬੱਚਿਆਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਡਾਇਰੈਕਟਰ ਮੈਡਮ ਕੁਲਬੀਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਚੰਗੇ ਸੰਸਕਾਰ ਦੇਣਾ ਵੀ ਬੇਹੱਦ ਜ਼ਰੂਰੀ ਹੈ। ਸਮਾਗਮ ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ’ਚ ਭਰੋਵਾਲ ਦੀ ਅਗਵਾਈ ਹੇਠ ਭਾਜਪਾ ਨੂੰ ਕਰਾਂਗੇ ਮਜ਼ਬੂਤ - ਬ੍ਰਹਮਪੁਰਾ
Ad Position 24