ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
ਤਰਨ ਤਾਰਨ, 14 ਨਵੰਬਰ (ਇਕਬਾਲ ਸਿੰਘ ਸੋਢੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ੁਪਲਿ ਨੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਹਵਾਲਾਤੀ ਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫਤਿਆਬਾਦ ਅਤੇ ਅਕਾਸ਼ਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਦੁੱਲਾ ਨੰਗਲ ਦੀ ਬੈਰਕ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ ਕੀਪੈਡ ਮੋਬਾਈਲ ਫੋਨ ਅਤੇ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ।
ਤਰਨ ਤਾਰਨ, 14 ਨਵੰਬਰ (ਇਕਬਾਲ ਸਿੰਘ ਸੋਢੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ੁਪਲਿ ਨੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਹਵਾਲਾਤੀ ਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫਤਿਆਬਾਦ ਅਤੇ ਅਕਾਸ਼ਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਦੁੱਲਾ ਨੰਗਲ ਦੀ ਬੈਰਕ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ ਕੀਪੈਡ ਮੋਬਾਈਲ ਫੋਨ ਅਤੇ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਉਨ੍ਹਾਂ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ।